ਅਹਿਮ ਖ਼ਬਰ: ਮੁੱਖ ਮੰਤਰੀ ਚੰਨੀ ਵੱਲੋਂ ਦੋ ਕਿਲੋਵਾਟ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ

Monday, Oct 18, 2021 - 05:19 PM (IST)

ਅਹਿਮ ਖ਼ਬਰ: ਮੁੱਖ ਮੰਤਰੀ ਚੰਨੀ ਵੱਲੋਂ ਦੋ ਕਿਲੋਵਾਟ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ

ਰੋਪੜ (ਸੱਜਣ ਸੈਣੀ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਦੋ ਕਿਲੋਵਾਟ ਤੱਕ ਦੇ ਖ਼ਪਤਕਾਰਾਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਚੰਨੀ ਵੱਲੋਂ ਜ਼ਿਲ੍ਹਾ ਰੋਪੜ ਦੇ ਪਿੰਡ ਗੱਗੋਂ ਦੇ ਵਿਚ ਬਿਜਲੀ ਦੇ ਬਿੱਲਾਂ ਨੂੰ ਸਾੜ ਕੇ ਕੀਤੀ ਗਈ।

PunjabKesari
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਗੱਲਾਂ ਕਰਦੀ ਸੀ ਜਦੋਂ ਕਿ ਕਾਂਗਰਸ ਪਾਰਟੀ ਨੇ ਇਹ ਕਰਕੇ ਵਿਖਾ ਦਿੱਤਾ ਹੈ ਕਿ ਪੰਜਾਬ ਦੇ 52 ਲੱਖ ਖ਼ਪਤਕਾਰਾਂ ਦਾ 1200 ਕਰੋੜ ਰੁਪਏ ਦਾ ਬਿਜਲੀ ਦਾ ਬਕਾਇਆ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਦੀ ਜੋ ਮੁਆਫ਼ੀ ਦਿੱਤੀ ਗਈ ਹੈ, ਉਹ ਭਾਵੇਂ ਕੋਈ ਵੀ ਵਰਗ ਹੋਵੇ ਗ਼ਰੀਬ, ਮਿਡਲ ਕਲਾਸ, ਹਰ ਇਕ ਦਾ ਬਕਾਇਆ ਮੁਆਫ਼ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਦਾ 2022 'ਚ ਬਦਲ ਸਕਦੈ ਰੁਖ਼, ਗੂੰਜੇਗੀ ਪ੍ਰਨੀਤ ਕੌਰ ਦੀ ਦਹਾੜ

PunjabKesari

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਦੋ ਕਿਲੋਵਾਟ ਦੇ ਬਿਜਲੀ ਦੇ ਬਕਾਏ ਦੀ ਕੀਤੀ ਮੁਆਫ਼ੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਕਾਂਗਰਸ ਪਾਰਟੀ 'ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦਾ ਇਹ ਸਿਰਫ਼ ਚੋਣ ਸਟੰਟ ਹੈ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਲੋਕਾਂ ਦੇ ਮੁਆਫ਼ ਕੀਤੇ ਬਿਜਲੀ ਦੇ ਬਿੱਲਾਂ ਦਾ 2022 ਦੀਆਂ ਚੋਣਾਂ ਦੇ ਵਿੱਚ ਕਿੰਨਾ ਕੁ ਸਿਆਸੀ ਫ਼ਾਇਦਾ ਮਿਲਦਾ ਹੈ। 

ਇਹ ਵੀ ਪੜ੍ਹੋ: ਫਗਵਾੜਾ: ਦੋ ਜਿਗਰੀ ਦੋਸਤਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ, ਸਾਹਮਣੇ ਆਈ ਵਜ੍ਹਾ ਨੇ ਉਡਾਏ ਪੁਲਸ ਦੇ ਹੋਸ਼

PunjabKesari

ਇਹ ਵੀ ਪੜ੍ਹੋ: ਜਲੰਧਰ ’ਚ ਰੇਲ ਰੋਕੋ ਅੰਦੋਲਨ ਜਾਰੀ, ਕਿਸਾਨਾਂ ਨੇ ਟਰੈਕ ’ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News