ਚਰਚਾ ਦਾ ਵਿਸ਼ਾ ਬਣੀ CM ਚੰਨੀ ਦੀ ਸਾਦਗੀ, ਬਜ਼ੁਰਗ ਔਰਤ ਨਾਲ ਸਾਂਝੇ ਕੀਤੇ ਵਿਚਾਰ ਤੇ ਖਾਧਾ ਸਾਦਾ ਭੋਜਨ
Sunday, Oct 24, 2021 - 12:29 PM (IST)
ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਆਪਣੀ ਸਾਦਗੀ ਦਾ ਪ੍ਰਦਰਸ਼ਨ ਕਰਨ ’ਚ ਲੱਗੇ ਹੋਏ ਹਨ। ਜਦੋਂ ਵੀ ਉਨ੍ਹਾਂ ਨੂੰ ਮੌਕਾ ਮਿਲਦਾ ਹੈ ਤਾਂ ਉਹ ਆਮ ਲੋਕਾਂ ਦਰਮਿਆਨ ਚਲੇ ਜਾਂਦੇ ਹਨ। ਮੁੱਖ ਮੰਤਰੀ ਜਦੋਂ ਸ਼ਨੀਵਾਰ ਚਮਕੌਰ ਸਾਹਿਬ ਹਲਕੇ ’ਚ ਗਏ ਤਾਂ ਉਨ੍ਹਾਂ ਨੇ ਇਕ ਬਜ਼ੁਰਗ ਔਰਤ ਨਾਲ ਦੁੱਖ-ਸੁੱਖ ਸਾਂਝਾ ਕੀਤਾ।
ਮੁੱਖ ਮੰਤਰੀ ਚਮਕੌਰ ਸਾਹਿਬ ਹਲਕੇ ’ਚ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈੱਕ ਵੰਡਣ ਲਈ ਜਦੋਂ ਪਿੰਡ ਸਾਲਾਪੁਰ ਪਹੁੰਚੇ ਤਾਂ ਉਨ੍ਹਾਂ ਨੇ ਮਾਤਾ ਤੇਜ ਕੌਰ ਦੀ ਮਮਤਾ ਦਾ ਆਨੰਦ ਮਹਿਸੂਸ ਕੀਤਾ। ਮਾਤਾ ਤੇਜ ਕੌਰ ਨੇ ਮੁੱਖ ਮੰਤਰੀ ਚੰਨੀ ਨੂੰ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਜੇ ਕਿਸੇ ਵੀ ਚੀਜ਼ ਦੀ ਲੋੜ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ’ਚ ਲਿਆ ਸਕਦੇ ਹਨ।
ਇਹ ਵੀ ਪੜ੍ਹੋ: ਜੇਲ੍ਹਾਂ ’ਚੋਂ ਆਪਣਾ ਨੈੱਟਵਰਕ ਚਲਾ ਰਹੇ ਪੰਜਾਬ ਦੇ ਗੈਂਗਸਟਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ
ਪਰਿਵਾਰ ਨਾਲ ਬੈਠ ਖਾਧਾ ਸਾਦਾ ਭੋਜਨ
ਮੁੱਖ ਮੰਤਰੀ ਚੰਨੀ ਨੇ ਮਾਤਾ ਤੇਜ ਕੌਰ ਦੇ ਘਰ ’ਚ ਸਾਰੇ ਪਰਿਵਾਰਿਕ ਮੈਂਬਰਾਂ ਨਾਲ ਬੈਠ ਕੇ ਸਾਦਾ ਭੋਜਨ ਖਾਧਾ ਅਤੇ ਉਸ ਤੋਂ ਬਾਅਦ ਚਾਹ ਵੀ ਪੀਤੀ। ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਆਮ ਆਦਮੀ ਦੇ ਰੂਪ ’ਚ ਆਪਣਾ ਅਕਸ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਚੰਨੀ ਦੀ ਸਾਦਗੀ ਤੋਂ ਲੋਕ ਪ੍ਰਭਾਵਿਤ ਹੋ ਰਹੇ ਹਨ।
ਇਸ ਤੋਂ ਪਹਿਲਾਂ ਵੀ ਉਹ ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦਰਮਿਆਨ ਜਾਂਦੇ ਰਹੇ ਹਨ। ਕਦੀ ਨੌਜਵਾਨਾਂ ਨਾਲ ਮੁਲਾਕਾਤ ਕਰਦੇ ਹਨ ਅਤੇ ਕਦੀ ਆਮ ਜਨਤਾ ਦਰਮਿਆਨ ਜਾ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਨੂੰ ਸੁਣਦੇ ਹਨ। ਅਜਿਹਾ ਕਰਕੇ ਉਹ ਆਮ ਆਦਮੀ ਪਾਰਟੀ ’ਤੇ ਵੀ ਸਿਆਸੀ ਸੱਟ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਕੈਪਟਨ ਨੇ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਤਸਵੀਰ ਕੀਤੀ ਸ਼ੇਅਰ, ਰੰਧਾਵਾ ਲਈ ਲਿਖੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ