ਫਗਵਾੜਾ ਦੇ ਬ੍ਰਾਹਮਣ ਸੰਮੇਲਨ ’ਚ CM ਚੰਨੀ ਦਾ ਐਲਾਨ, ਪੰਜਾਬ ’ਚ ਰਾਮਾਇਣ, ਮਹਾਭਾਰਤ ਲਈ ਬਣੇਗਾ ਰਿਸਰਚ ਸੈਂਟਰ

11/28/2021 5:50:56 PM

ਫਗਵਾੜਾ (ਜਲੋਟਾ)— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਗਵਾੜਾ ਵਿਖੇ ਪਹੁੰਚੇ। ਇਥੇ ਬ੍ਰਾਹਮਣ ਸੰਮੇਲਨ ’ਚ ਸ਼ਿਰਕਤ ਕਰਨ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਰਾਮਾਇਣ, ਮਹਾਭਾਰਤ ਅਤੇ ਸ਼੍ਰੀਮਦ ਭਗਤਵ ਗੀਤਾ ਲਈ ਇਕ ਰਿਸਰਚ ਸੈਂਟਰ ਬਣਾਇਆ ਜਾਵੇਗਾ। ਅੱਜ ਇੱਥੇ ਫਗਵਾੜਾ ਨੇੜੇ ਭਗਵਾਨ ਪਰਸ਼ੂਰਾਮ ਜੀ ਦੀ ਤਪਸ ਸਥਲੀ ਵਿਖੇ ਨਤਮਸਤਕ ਹੋਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਰਚਨਾਵਾਂ ਉੱਪਰ ਖੋਜ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਸ਼ਵ ਪੱਧਰੀ ਖੋਜ ਕੇਂਦਰ ਸਥਾਪਤ ਕੀਤਾ ਜਾਵੇਗਾ। 

PunjabKesari

ਉਨ੍ਹਾਂ ਕਿਹਾ ਕਿ ਰਮਾਇਣ, ਮਹਾਂਭਾਰਤ ਅਤੇ ਸ਼੍ਰੀਮਦ ਭਗਵਦ ਗੀਤਾ ਸਦੀਆਂ ਤੋਂ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ, ਜਿਸ ਕਰਕੇ ਖੋਜ ਕੇਂਦਰ ਨਾਲ ਇਨ੍ਹਾਂ ਗ੍ਰੰਥਾਂ ਦਾ ਸੰਦੇਸ਼ ਭਵਿੱਖੀ ਨਸਲਾਂ ਤੱਕ ਹੋਰ ਅਸਰਦਾਰ ਤਰੀਕੇ ਨਾਲ ਪੁੱਜਦਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਾਬਤ ਸ਼ੰਕਰਾਚਾਰੀਆਵਾਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਪਰਸ਼ੂਰਾਮ ਜੀ ਦੇ ਤਪਸ ਸਥਾਨ ਨੂੰ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ। 

ਭਗਵਾਨ ਪਰਸ਼ੂਰਾਮ ਦੇ ਮੰਦਰ ਦੇ ਵਿਕਾਸ ਲਈ ਦਿੱਤਾ 10 ਕਰੋੜ ਦਾ ਚੈੱਕ
ਉਨ੍ਹਾਂ ਜਿਲ੍ਹਾ ਪ੍ਰਸ਼ਾਸ਼ਨ ਨੂੰ ਭਗਵਾਨ ਪਰਸ਼ੂਰਾਮ ਦੇ ਮੰਦਿਰ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ।ਇਸ ਤੋਂ ਇਲਾਵਾ  ਭਗਵਾਨ ਪਰਸ਼ੂਰਾਮ ਦੇ ਮਾਤਾ ਰੇਣੂਕਾ ਜੀ ਦੇ ਸਥਾਨ ਲਈ ਵੀ 75 ਲੱਖ ਰੁਪਏ ਦੇਣ ਦਾ ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਗਊ ਧੰਨ ਦੀ ਸਹੀ ਸਾਂਭ ਸੰਭਾਲ ਲਈ ਬ੍ਰਾਹਮਣ ਭਲਾਈ ਬੋਰਡ ਨੂੰ ਇਸਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਲਈ ਬੋਰਡ ਨੂੰ ਬਕਾਇਦਾ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਵਧਣ ਲੱਗਾ ਕੋਰੋਨਾ, ਤਲਵਾੜਾ ’ਚ ਸਰਕਾਰੀ ਸਕੂਲ ’ਚੋਂ 10 ਬੱਚੇ ਹੋਰ ਨਿਕਲੇ ਪਾਜ਼ੇਟਿਵ

PunjabKesari

ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਕੌਰਵਾਂ ਦਾ ਨਾਸ਼ ਧਿ੍ਰਤਰਾਸ਼ਟਰ ਦੇ ਪੁੱਤਰ ਮੋਹ ਕਾਰਨ ਹੋਇਆ ਸੀ ਅਤੇ ਇਸੇ ਤਰ੍ਹਾਂ ਹੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਪੁੱਤਰ ਦੇ ਮੋਹ ਕਾਰਨ ਅਕਾਲੀ ਦਲ ਔਖੇ ਵਕਤ ਦਾ ਸਾਹਮਣਾ ਕਰ ਰਿਹਾ ਹੈ। ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਬਾਰੇ ਕੁਝ ਨਹੀਂ ਜਾਣਗੇ ਸਗੋਂ ਹਰ ਮਸਲੇ ’ਤੇ ਨਿਰਆਧਾਰ ਬੋਲਦੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਲੀਡਰਸ਼ਿਪ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧੰਨਵਾਦ ਕਰਦੇ ਹਨ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹਨ। 

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ 1500 ਕਰੋੜ ਰੁਪਏ ਦੇ ਬਿਜਲੀ ਦੇ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ ਅਤੇ ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿੱਥੇ ਰੇਤ ਦੇ ਭਾਅ ਨੂੰ ਸਾਢੇ 5 ਰੁਪਏ ਪ੍ਰਤੀ ਫੁੱਟ ਕੀਤਾ ਗਿਆ ਹੈ, ਉੱਥੇ ਹੀ ਸ਼ਹਿਰੀ ਖੇਤਰਾਂ ਲਈ ਪਾਣੀ ਦੇ ਬਿੱਲ ਵੀ 50 ਰੁਪਏ ਤੱਕ ਕਰ ਦਿੱਤੇ ਗਏ ਹਨ। ਉਨ੍ਹਾਂ ਭਗਵਾਨ ਪਰਸ਼ੂਰਾਮ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਸੱਤਾ ਦੀ ਦੁਰਵਰਤੋਂ ਕਰਨ ਵਾਲੇ ਰਾਜਿਆਂ ਦੇ ਪਾਪਾਂ ਦਾ ਅੰਤ ਕੀਤਾ  ਅਤੇ ਆਮ ਆਦਮੀ ਦਾ ਰਾਜ ਸਥਾਪਤ ਕੀਤਾ। 
ਉਨ੍ਹਾਂ ਬ੍ਰਾਹਮਣ ਸਮਾਜ ਦੇ ਨਾਲ ਆਪਣੀ ਨਿੱਜੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੜ ਤੋਂ ਕੌਂਸਲਰ ਬਣਨ ਵੇਲੇ ਬ੍ਰਾਹਮਣ ਸਮਾਜ ਵੱਲੋਂ ਉਨ੍ਹਾਂ ਦਾ ਵੱਡਾ ਸਾਥ ਦਿੱਤਾ ਗਿਆ। ਮੁੱਖ ਮੰਤਰੀ ਵੱਲੋਂ ਇਸ ਮੌਕੇ ਭਗਵਾਨ ਪਰਸ਼ੂਰਾਮ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਚੇਅਰ ਲਈ 2 ਕਰੋੜ ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਖਾਟੀ ਪਿੰਡ ਲਈ 21 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ। 

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ

PunjabKesari

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਕਾਂਗਰਸ ਪਾਰਟੀ ਦੀ ਲੋਕ ਪੱਖੀ ਅਤੇ ਵਿਕਾਸਮੁਖੀ ਸੋਚ ਦੇ ਧਾਰਨੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰੇ ਧਰਮਾਂ ਦੇ ਵਿਕਾਸ ਲਈ ਯਤਨਸ਼ੀਲ ਹਨ। ਕੈਬਨਿਟ ਮੰਤਰੀ ਵੱਲੋਂ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਬ੍ਰਾਹਮਣ ਸਮਾਜ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ ਗਿਆ। ਇਸੇ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਨੇ ਬ੍ਰਾਹਮਣ ਭਲਾਈ ਬੋਰਡ ਬਣਾ ਕੇ ਸਮਾਜ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਭਗਵਾਨ ਪਰਸ਼ੂਰਾਮ ਦੇ ਮੰਦਰ ਲਈ 10 ਕਰੋੜ ਰੁਪਏ ਦੇਣ ਬਦਲੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਫਗਵਾੜਾ ਹਲਕੇ ਲਈ ਮੰਗਾਂ ਰੱਖੀਆਂ, ਜਿਸ ਵਿਚ ਉਨ੍ਹਾਂ ਫਗਵਾੜਾ ਨੂੰ ਜਿਲ੍ਹੇ ਦਾ ਰੁਤਬਾ ਦੇਣ ਦੀ ਮੰਗ ਕੀਤੀ।

PunjabKesari

ਇਸ ਮੌਕੇ ਫਗਵਾੜਾ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ,ਪੀ. ਪੀ. ਸੀ. ਸੀ. ਦੇ ਸਾਬਕਾ ਸੱਕਤਰ ਮੁਨੀਸ਼ ਭਾਰਦਵਾਜ,ਵਿਨੋਦ ਵਰਮਾਨੀ,ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਬੀਰ ਰਾਣੀ ਸੋਢੀ,ਸਾਬਕਾ ਕੌਂਸਲਰ ਰਾਮਪਾਲ ਉੱਪਲ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੌਰਵ ਖੁਲੱਰ,ਮਾਰਕੇਟ ਕਮੇਟੀ ਫਗਵਾੜਾ ਅਤੇ ਚੇਅਰਮੈਨ ਨਰੇਸ਼ ਭਾਰਦਵਾਜ, ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਐਡਵੋਕੇਟ ਸ਼ੇਖਰ ਸ਼ੁਕਲਾ, ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ, ਚੇਅਰਮੈਨ ਪੰਜਾਬ ਖਾਦੀ ਬੋਰਡ ਮਮਤਾ ਦੱਤਾ, ਆਈ. ਜੀ. ਜਲੰਧਰ ਰੇਂਜ਼ ਜੀ. ਐੱਸ. ਢਿੱਲੋਂ, ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ, ਚੇਅਰਮੈਨ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਗੀਤਾ ਸ਼ਰਮਾ,  ਜਿਲ੍ਹਾ ਕੋਆਰਡੀਨੇਟਰ ਦਲਜੀਤ ਸਿੰਘ ਰਾਜੂ, ਹਰਨੂਰ ਸਿੰਘ ਹਾਜ਼ਰ ਸਨ। 

ਇਹ ਵੀ ਪੜ੍ਹੋ: ਜਲੰਧਰ: 'ਡੋਲੀ' ਵਾਲੀ ਕਾਰ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ, ਕਾਰ ਚਾਲਕ ਦੇ ਦੋਸਤ ਸਕਿਓਰਿਟੀ ਗਾਰਡ ਨੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News