ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ, ਕਿਹਾ-ਕੈਪਟਨ ਨਾਲ ਪਾਰਟੀ ’ਚ ਹੋ ਰਿਹਾ ਸੀ ਨੁਕਸਾਨ

Saturday, Dec 04, 2021 - 06:46 PM (IST)

ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ, ਕਿਹਾ-ਕੈਪਟਨ ਨਾਲ ਪਾਰਟੀ ’ਚ ਹੋ ਰਿਹਾ ਸੀ ਨੁਕਸਾਨ

ਜਲੰਧਰ (ਵੈੱਬ ਡੈਸਕ)— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਰਕੇ ਪਾਰਟੀ ’ਚ ਨੁਕਸਾਨ ਹੋ ਰਿਹਾ ਸੀ ਅਤੇ ਕੈਪਟਨ ਵੱਲੋਂ ਲੋਕਾਂ ਸਮੇਤ ਵਰਕਰਾਂ ਲਈ ਪਾਰਟੀ ਦੇ ਦਫ਼ਤਰਾਂ ਦੇ ਦਰਵਾਜ਼ੇ ਬੰਦ ਰੱਖੇ ਗਏ ਸਨ। ਚੰਨੀ ਨੇ ਕਿਹਾ ਕਿ ਆਮ ਵਰਕਰਾਂ ਲਈ ਦਰਵਾਜ਼ੇ ਬੰਦ ਰੱਖਣ ਕਰਕੇ ਹੀ ਅਸੀਂ ਰਲ ਕੇ ਕੈਪਟਨ ਦਾ ਦਫ਼ਤਰ ਹੀ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਨੂੰ ਹਟਾਉਣ ਤੋਂ ਬਾਅਦ ਇਨ੍ਹਾਂ ਦਰਵਾਜ਼ਿਆਂ ਨੂੰ ਖੋਲ੍ਹਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਦੇ ਭਾਜਪਾ ਨਾਲ ਰਲੇ ਹੋਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਪਹਿਲਾਂ ਹੀ ਭਾਜਪਾ ਨਾਲ ਰਹੇ ਹੋਏ ਸਨ। 

ਇਹ ਵੀ ਪੜ੍ਹੋ: ਗੜ੍ਹਦੀਵਾਲਾ 'ਚ ਸਹੁਰਿਆਂ ਦੇ ਤਾਹਨੇ-ਮਿਹਣਿਆਂ ਤੋਂ ਪਰੇਸ਼ਾਨ ਵਿਆਹੁਤਾ ਨੇ ਖ਼ੁਦ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ

ਵੱਡਾ ਬਿਆਨ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਨੇ ਕੀ ਕੁਝ ਨਹੀਂ ਦਿੱਤਾ। ਕੈਪਟਨ ਨੂੰ ਪਾਰਟੀ ਨੇ ਵਿਧਾਇਕ ਬਣਾਇਆ, ਸੰਸਦ ਮੈਂਬਰ ਬਣਾਇਆ, ਦੋ ਵਾਰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਐੱਮ. ਪੀ. ਤੱਕ ਬਣਾਇਆ ਗਿਆ। ਚੰਨੀ ਨੇ ਕਿਹਾ ਕਿ ਪਾਰਟੀ ਤੋਂ ਉਹ ਇਸ ਤੋਂ ਵੱਧ ਹੋਰ ਕੀ ਚਾਹੁੰਦੇ ਸਨ। ਅੱਜ ਪਾਰਟੀ ਨੂੰ ਲੋੜ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਕੰਮ ਨਹੀਂ ਕਰ ਪਾ ਰਹੇ ਸਨ। ਕੈਪਟਨ ਨੇ ਪਹਿਲਾਂ ਹੀ ਕਲੀਅਰ ਕੀਤਾ ਸੀ ਕਿ ਉਹ ਅਗਲੀਆਂ ਚੋਣਾਂ ਨਹੀਂ ਲੜਨਗੇ। ਪਾਰਟੀ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਗਲਤ ਕੀਤਾ ਸੀ। 

ਇਹ ਵੀ ਪੜ੍ਹੋ: ਕਾਂਸਟੇਬਲ ਫਰਜ਼ੀਵਾੜਾ ਮਾਮਲਾ, ਜਲੰਧਰ ’ਚ ਪ੍ਰਦਰਸ਼ਨ ਕਰ ਰਹੇ ਮੁੰਡੇ-ਕੁੜੀਆਂ ’ਤੇ ਪੁਲਸ ਨੇ ਕੀਤਾ ਲਾਠੀਚਾਰਜ

ਉਨ੍ਹਾਂ ਕਿਹਾ ਕਿ ਕੈਪਟਨ ਤਾਂ ਫਾਰਮ ਹਾਊਸ ’ਚ ਜਾ ਕੇ ਬੈਠ ਜਾਂਦੇ ਸਨ ਤਾਂ ਪਾਰਟੀ ਕੀ ਕਰਦੀ। ਪਾਰਟੀ ਆਪਣਾ ਦਫ਼ਤਰ ਬੰਦ ਕਰਦੀ ਜਾਂ ਫਿਰ ਕੈਪਟਨ ਅਮਰਿੰਦਰ ਸਿੰਘ ਦਾ ਦਫ਼ਤਰ ਬੰਦ ਕਰ ਦਿੰਦੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਦਰ ਤਾਂ ਕਦੇ ਨਾ ਹੀ ਵਰਕਰ ਲਈ ਖੁੱਲ੍ਹਿਆ ਅਤੇ ਨਾ ਹੀ ਆਮ ਲੋਕਾਂ ਲਈ। ਫਿਰ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਇਹੀ ਕਿਹਾ ਗਿਆ ਕਿ ਉਹ ਕੰਮ ਵਧੀਆ ਕਰਨ ਪਰ ਉਨ੍ਹਾਂ ਨੇ ਨਹੀਂ ਕੀਤਾ ਅਤੇ ਅਖ਼ੀਰ ’ਚ ਪਾਰਟੀ ਨੇ ਅਸਤੀਫ਼ਾ ਦੇਣ ਲਈ ਕਹਿ ਦਿੱਤਾ। ਨਵਜੋਤ ਸਿੰਘ ਸਿੱਧੂ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਿੱਧੂ ਮੇਰੇ ਵੱਡੇ ਭਰਾ ਹਨ ਅਤੇ ਪਾਰਟੀ ਦੇ ਲੀਡਰ ਹਨ। ਮੈਂ ਪਾਰਟੀ ਦੀ ਅਗਵਾਈ ’ਚ ਕੰਮ ਕਰਨਾ ਪਸੰਦ ਕਰਦਾ ਹਾਂ। ਸਿੱਧੂ ਵੱਲੋਂ ਆਪਣੀ ਹੀ ਪਾਰਟੀ ਖ਼ਿਲਾਫ਼ ਲਗਾਤਾਰ ਕੀਤੇ ਗਏ ਟਵੀਟਸ ’ਤੇ ਬੋਲਦੇ ਹੋਏ ਕਿਹਾ ਕਿ ਡੈਮੋਕ੍ਰੇਟਿਕ ਸਿਸਟਮ ’ਚ ਕ੍ਰਿਟੀਸੀਜ਼ਮ ਹੋਣਾ ਚਾਹੀਦਾ ਹੈ। ਮੈਨੂੰ ਤਾਂ ਉਹ ਲੋਕ ਜ਼ਿਆਦਾ ਪਸੰਦ ਹਨ, ਜੋ ਗਲਤੀਆਂ ਦੱਸਦੇ ਹਨ। ਮੇਰੇ ’ਚ ਜੇਕਰ ਕੋਈ ਗਲਤੀ ਹੁੰਦੀ ਹੈ ਤਾਂ ਸਿੱਧੂ ਮੈਨੂੰ ਦੱਸ ਦਿੰਦੇ ਹਨ। 

ਇਹ ਵੀ ਪੜ੍ਹੋ: ਬੇਰਹਿਮ ਪਿਓ ਦਾ ਹੈਵਾਨੀਅਤ ਭਰਿਆ ਕਾਰਾ, ਭੈਣ-ਭਰਾ ਤੇ ਮਾਂ ਨਾਲ ਮਿਲ ਕੇ ਕੀਤਾ ਆਪਣੇ 2 ਬੱਚਿਆਂ ਦਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News