ਰੋਪੜ ਕੰਢੀ ਖੇਤਰ ਦੇ ਲੋਕਾਂ ਦੀ ਮੰਗ ਹੋਈ ਪੂਰੀ, 40 ਪਿੰਡਾਂ ਨੂੰ ਜੋੜਨ ਵਾਲੇ ਪੁਲ ਦਾ ਚੰਨੀ ਨੇ ਰੱਖਿਆ ਨੀਂਹ ਪੱਥਰ

Saturday, Dec 18, 2021 - 04:23 PM (IST)

ਰੋਪੜ ਕੰਢੀ ਖੇਤਰ ਦੇ ਲੋਕਾਂ ਦੀ ਮੰਗ ਹੋਈ ਪੂਰੀ, 40 ਪਿੰਡਾਂ ਨੂੰ ਜੋੜਨ ਵਾਲੇ ਪੁਲ ਦਾ ਚੰਨੀ ਨੇ ਰੱਖਿਆ ਨੀਂਹ ਪੱਥਰ

ਰੋਪੜ (ਵਰੁਣ ਲਾਂਬਾ)- ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲ੍ਹਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ ‘ਤੇ ਉੱਚ ਪੱਧਰੀ ਪੁਲ ਬਣਾਉਣ ਅਤੇ ਇਸ ਤੱਕ ਪਹੁੰਚਣ ਵਾਲੀ ਤਿੰਨ ਕਿਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿਉਂਕਿ ਮਾਨਸੂਨ ਦੇ ਮੌਸਮ ਵਿੱਚ 40 ਪਿੰਡਾਂ ਦੇ ਲੋਕਾਂ ਦਾ ਸਿੱਧੇ ਚੰਡੀਗੜ੍ਹ ਪਹੁੰਚਣ ਲਈ ਸੰਪਕਰ ਟੁੱਟ ਜਾਂਦਾ ਹੈ। 

PunjabKesari

ਉਨਾਂ ਕਿਹਾ ਕਿ ਕਿਸੇ ਹੋਰ ਪਹੁੰਚ ਸੜਕ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਨੂੰ ਵੀ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਰਸਾਤੀ ਮੌਸਮ ’ਚ ਉਨ੍ਹਾਂ ਦੀ ਪੜਾਈ ‘ਤੇ ਮਾੜਾ ਅਸਰ ਪੈਂਦਾ ਹੈ। ਚੰਨੀ ਨੇ ਅੱਗੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਚੰਡੀਗੜ੍ਹ ਦੀ ਦੂਰੀ ਵੀ 15 ਤੋਂ 20 ਕਿਲੋਮੀਟਰ ਘੱਟ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸਨ ਪਰ ਹਲਕਾਬੰਦੀ ਤੋਂ ਬਾਅਦ ਉਹ ਰੋਪੜ ਹਲਕੇ ਦੇ ਅਧੀਨ ਆ ਗਏ। ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਨਿਰੰਤਰ ਯਤਨਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਚਿਰਾਂ ਤੋਂ ਲਟਕਦੀ ਆ ਰਹੀ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬਾ ਅਤੇ 12 ਮੀਟਰ ਚੌੜਾ ਇਹ ਪੁਲ 8.24 ਕਰੋੜ ਰੁਪਏ ਦੀ ਲਾਗਤ ਨਾਲ 9 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ: ਸਮਾਣਾ ’ਚ ਬੋਲੇ ਸੁਖਬੀਰ ਬਾਦਲ, ਨਰੇਗਾ ਦੀ ਜਾਂਚ ਤੋਂ ਬਾਅਦ 90 ਫ਼ੀਸਦੀ ਕਾਂਗਰਸੀ ਸਰਪੰਚ ਹੋਣਗੇ ਅੰਦਰ

PunjabKesari

ਇਸ ਉਪਰੰਤ ਮੁੱਖ ਮੰਤਰੀ ਚੰਨੀ ਕਮਿਊਨਿਟੀ ਸੈਂਟਰ ਪਿੰਡ ਸਿੰਘ ਵਿਖੇ ਬਲਾਕ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਨਾਲ ਸਬੰਧਤ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪੰਚਾਇਤ ਸੰਮਤੀ ਮੈਂਬਰ ਨਾਲ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪੈਪਸੂ ਦੇ ਚੇਅਰਮੈਨ ਸਤਿੰਦਰ ਸਿੰਘ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਜਿੰਦਰਪਾਲ ਸਿੰਘ ਬਿੱਲਾ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐੱਸ. ਐੱਸ. ਪੀ. ਵਿਵੇਕ ਐਸ. ਸੋਨੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਮੇਵਾ ਸਿੰਘ ਤੇ ਸਰਪੰਚ ਦਿਲਬਰ ਸਿੰਘ ਪਿੰਡ ਪਰਖ਼ਾਲੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਧੀ ਨੂੰ ਮੈਸੇਜ ਭੇਜ ਮਾਂ ਨੇ ਲਾਇਆ ਮੌਤ ਨੂੰ ਗਲੇ, ਰਿਕਾਰਡਿੰਗ ਸੁਣ ਪੁੱਤ ਬੋਲਿਆ, ਮੈਨੂੰ ਰਿਕਾਰਡਿੰਗ ਭੇਜੀ ਹੁੰਦੀ ਤਾਂ..

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News