ਲੁਧਿਆਣਾ ਦੀ ਅਦਾਲਤ ’ਚ ਹੋਏ ਧਮਾਕੇ ’ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

Thursday, Dec 23, 2021 - 03:01 PM (IST)

ਲੁਧਿਆਣਾ ਦੀ ਅਦਾਲਤ ’ਚ ਹੋਏ ਧਮਾਕੇ ’ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

ਜਲੰਧਰ/ਚੰਡੀਗੜ੍ਹ— ਲੁਧਿਆਣਾ ਦੀ ਅਦਾਲਤ ਵਿਚ ਹੋਏ ਧਮਾਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਹਾਦਸੇ ’ਤੇ ਬੋਲਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਵੀ ਸੁਚੇਤ ਹੈ ਅਤੇ ਉਨ੍ਹਾਂ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਥੇ ਇਹ ਵੀ ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਹੁਣ ਲੁਧਿਆਣਾ ਜਾਣਗੇ, ਜਿੱਥੇ ਉਹ ਧਮਾਕੇ ਵਾਲੇ ਸਥਾਨ ਦਾ ਜਾਇਜ਼ਾ ਲੈਣ ਵਾਲੇ ਹਨ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, PNB ’ਚੋਂ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਲੁੱਟੇ ਕਰੀਬ 15 ਲੱਖ ਰੁਪਏ

ਚੰਨੀ ਨੇ ਕਿਹਾ ਕਿ ਪਹਿਲਾਂ ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਚ ਮੁਲਜ਼ਮ ਸਫ਼ਲ ਨਾ ਹੋ ਸਕੇ ਅਤੇ ਹੁਣ ਲੁਧਿਆਣਾ ’ਚ ਧਮਾਕਾ ਕੀਤਾ ਗਿਆ। ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਚੰਡੀਗੜ੍ਹ ਵਿਖੇ ਮੀਟਿੰਗ ਨੂੰ ਖ਼ਤਮ ਕਰਨ ਉਪਰੰਤ ਹੁਣ ਲੁਧਿਆਣਾ ਜਾਣਗੇ। ਚਰਨਜੀਤ ਸਿੰਘ ਚੰਨੀ ਥੋੜ੍ਹੀ ਦੇਰ ਤੱਕ ਲੁਧਿਆਣਾ ਪਹੰੁਚਣਗੇ, ਜਿੱਥੇ ਘਟਨਾ ਸਥਾਨ ਦਾ ਪੂਰਾ ਜਾਇਜ਼ਾ ਲੈਣਗੇ। 

ਜ਼ਿਕਰਯੋਗ ਹੈ ਕਿ ਅੱਜ ਲੁਧਿਆਣਾ ਵਿਖੇ ਕੋਰਟ ਕੰਪਲੈਕਸ ਵਿਖੇ ਪੁਰਾਣੀ ਬਿਲਡਿੰਗ ਦੀ ਤੀਜੀ ਮੰਜ਼ਿਲ ’ਤੇ ਧਮਾਕਾ ਹੋ ਗਿਆ। ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੀ ਜਾਣਕਾਰੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਇਹ ਧਮਾਕਾ ਕਚਹਿਰੀ ਦੀ ਦੂਜੀ ਮੰਜ਼ਿਲ 'ਚ ਬਣੇ ਬਾਥਰੂਮ 'ਚ ਹੋਇਆ। ਜਿਸ ਸਮੇਂ ਧਮਾਕਾ ਹੋਇਆ, ਉਸ ਸਮੇਂ ਕਚਹਿਰੀ 'ਚ ਕੰਮਕਾਜ ਚੱਲ ਰਿਹਾ ਸੀ। ਫਿਲਹਾਲ ਪੁਲਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਪੰਜਾਬ ’ਚ ਰੇਲ ਆਵਾਜਾਈ ਦੀ ਮਾੜੀ ਹਾਲਤ, 125 ਤੋਂ ਵੱਧ ਟਰੇਨਾਂ ਰੱਦ, ਯਾਤਰੀ ਪਰੇਸ਼ਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News