ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ
Monday, Oct 19, 2026 - 11:54 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੁਬਈ ’ਚ ਆਯੋਜਿਤ ਇੰਟਰਨੈਸ਼ਨਲ ਬਿਜ਼ਨੈੱਸ ਐਵਾਰਡਜ਼ 4.0 ’ਚ ਸ਼ਾਮਲ ਹੋਏ, ਜਿੱਥੇ ‘ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ’ ਨਾਲ ਸਨਮਾਨਿਤ ਕੀਤੇ ਜਾਣ ’ਤੇ ਉਨ੍ਹਾਂ ਖ਼ੁਸ਼ੀ ਪ੍ਰਗਟਾਈ ਹੈ। ਉਨ੍ਹਾਂ ਇਸ ਮੌਕੇ ਨੂੰ ਆਪਣੇ ਲਈ ਮਾਣਮੱਤਾ ਦੱਸਦਿਆਂ ਕਿਹਾ ਕਿ ਇਸ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਨਾਲ ਮਿਲਣ, ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਣ ਅਤੇ ਸਮਾਜ ਸੇਵਾ ਲਈ ਨਵੀਂ ਪ੍ਰੇਰਨਾ ਪ੍ਰਾਪਤ ਕਰਨ ਦਾ ਮੌਕਾ ਮਿਲਿਆ।
ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ

ਚੰਨੀ ਨੇ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ’ਚ ਹਿੱਸਾ ਲੈਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਰਹੀ ਅਤੇ ਇੱਥੇ ਉਨ੍ਹਾਂ ਨੂੰ ਕਈ ਖੇਤਰਾਂ ’ਚ ਸ਼ਲਾਘਾਯੋਗ ਕੰਮ ਕਰ ਰਹੀਆਂ ਸ਼ਖ਼ਸੀਅਤਾਂ ਨਾਲ ਮਿਲਣ ਦਾ ਮੌਕਾ ਮਿਲਿਆ।
ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
