CM ਚੰਨੀ ਨੇ ਸੁਰੱਖਿਆ ’ਚ ਕੁਤਾਹੀ ਲਈ PM ਮੋਦੀ ਤੋਂ ਸ਼ਾਇਰਾਨਾ ਅੰਦਾਜ਼ 'ਚ ਮੰਗੀ ਮੁਆਫ਼ੀ

Friday, Jan 14, 2022 - 11:49 AM (IST)

CM ਚੰਨੀ ਨੇ ਸੁਰੱਖਿਆ ’ਚ ਕੁਤਾਹੀ ਲਈ PM ਮੋਦੀ ਤੋਂ ਸ਼ਾਇਰਾਨਾ ਅੰਦਾਜ਼ 'ਚ ਮੰਗੀ ਮੁਆਫ਼ੀ

ਚੰਡੀਗੜ੍ਹ (ਅਸ਼ਵਨੀ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁਆਫ਼ੀ ਮੰਗ ਲਈ ਹੈ। ਵੀਰਵਾਰ ਨੂੰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਬੈਠਕ ’ਚ ਚੰਨੀ ਨੇ ਸ਼ਾਇਰਨਾ ਅੰਦਾਜ ’ਚ ਪ੍ਰਧਾਨ ਮੰਤਰੀ ਨੂੰ ਕਿਹਾ, ''ਤੁਮ ਸਲਾਮਤ ਰਹੋ ਕਿਆਮਤ ਤਕ, ਔਰ ਖ਼ੁਦਾ ਕਰੇ ਕਿ ਕਿਆਮਤ ਨਾ ਹੋ।'' ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਸੀਂ ਸਾਡੇ ਲਈ ਸਤਿਕਾਰਯੋਗ ਹੋ। ਤੁਸੀਂ ਪੰਜਾਬ ਆਏ ਸੀ, ਤੁਹਾਡੇ ਦੌਰੇ ਦੌਰਾਨ ਜੋ ਹੋਇਆ, ਉਸ ਦੇ ਲਈ ਮੈਨੂੰ ਅਤੇ ਸਾਨੂੰ ਦੁੱਖ ਹੈ।

ਇਹ ਵੀ ਪੜ੍ਹੋ: ਲੋਹੜੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਭੁਲੱਥ ਦੇ 2 ਨੌਜਵਾਨਾਂ ਦੀ ਅਮਰੀਕਾ 'ਚ ਸੜਕ ਹਾਦਸੇ ਦੌਰਾਨ ਮੌਤ

ਇਸ ਤੋਂ ਪਹਿਲਾਂ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੁਰੱਖਿਆ ’ਚ ਕੁਤਾਹੀ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ’ਤੇ ਤਿੱਖੇ ਤੰਜ ਕੱਸਦੇ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਈ ਕੁਤਾਹੀ ਨਹੀਂ ਹੋਈ। ਕਿਸੇ ਨੇ ਕੰਕਰ ਤੱਕ ਨਹੀਂ ਸੁੱਟਿਆ। ਇਹ ਸਭ ਸਿਰਫ਼ ਉੱਤਰ ਪ੍ਰਦੇਸ਼ ’ਚ ਚੋਣਾਂ ਜਿੱਤਣ ਲਈ ਕੀਤਾ ਜਾ ਰਿਹਾ ਹੈ। ਚੰਨੀ ਨੇ ਤਾਂ ਸੁਰੱਖਿਆ ’ਚ ਕੁਤਾਹੀ ਨੂੰ ਪੁਲਵਾਮਾ ਹਮਲੇ ਨਾਲ ਜੋੜਦਿਆਂ ਇਥੋਂ ਤੱਕ ਕਹਿ ਦਿੱਤਾ ਸੀ ਕਿ ਪੁਲਵਾਮਾ ’ਚ ਸਾਡੇ ਹੀ ਲੋਕ ਸ਼ਹੀਦ ਹੋਏ ਅਤੇ ਪ੍ਰਧਾਨ ਮੰਤਰੀ ਹੀਰੋ ਬਣ ਗਏ। ਹੁਣ ਸੁਰੱਖਿਆ ’ਚ ਕੋਤਾਹੀ ਮਾਮਲੇ ਰਾਹੀਂ ਉਹੋ ਜਿਹਾ ਹੀ ਰਾਸ਼ਟਰੀਅਤਾ ਵਾਲਾ ਟ੍ਰੈਂਡ ਦੁਹਰਾਇਆ ਜਾ ਰਿਹਾ ਹੈ, ਜਿਸ ਦੇ ਬਲਬੂਤੇ ਭਾਜਪਾ ਉੱਤਰ ਪ੍ਰਦੇਸ਼ ’ਚ ਲੋਕਾਂ ਨੂੰ ਰਾਸ਼ਟਰੀਅਤਾ ’ਤੇ ਲਿਆਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਹੋਏ ਕੋਰੋਨਾ ਪਾਜ਼ੇਟਿਵ

ਉਥੇ ਹੀ, ਹੁਣ ਪ੍ਰਧਾਨ ਮੰਤਰੀ ਤੋਂ ਮੁਆਫ਼ੀ ਮੰਗ ਕੇ ਚੰਨੀ ਇਸ ਪੂਰੇ ਮਾਮਲੇ ’ਤੇ ਪੈਦਾ ਹੋਈ ਸਥਿਤੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ’ਚ ਹਨ। ਇਹ ਵੱਖਰੀ ਗੱਲ ਹੈ ਕਿ ਹੁਣ ਇਹ ਪੂਰਾ ਮਾਮਲਾ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਜਾਂਚ ਅਧੀਨ ਆ ਗਿਆ ਹੈ। ਸੁਪਰੀਮ ਕੋਰਟ ਨੇ ਇਸ ਪੂਰੇ ਮਾਮਲੇ ’ਤੇ ਬੁੱਧਵਾਰ ਨੂੰ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ ’ਚ 5 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਛੇਤੀ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਤੇ ਆਪਣੀ ਰਿਪੋਰਟ ਦੇਵੇਗੀ।

ਇਹ ਵੀ ਪੜ੍ਹੋ: ਜਨਤਾ ਤੈਅ ਕਰੇਗੀ ‘ਆਪ’ ਦਾ CM ਚਿਹਰਾ, ਕੇਜਰੀਵਾਲ ਨੇ ਜਾਰੀ ਕੀਤਾ ਮੋਬਾਇਲ ਨੰਬਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News