ਭਰਾ ਬਣ ਗਿਆ CM, ਟੀ.ਵੀ. ਤੋਂ ਲੱਗਿਆ ਪਤਾ
Sunday, Sep 19, 2021 - 08:07 PM (IST)
ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ।
ਇਹ ਵੀ ਪੜ੍ਹੋ :ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਆਈ ਕਮੀ : WHO
ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਦੀ ਵੱਡੀ ਭੈਣ ਸੁਰਿੰਦਰ ਕੌਰ ਨੇ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਬਹੁਤ ਖੁਸ਼ੀ ਦਿੱਤੀ ਹੈ, ਪ੍ਰਮਾਤਮਾ ਦੀ ਮਿਹਰ ਹੈ ਅਤੇ ਪ੍ਰਮਾਤਮਾ ਬਾਕੀ ਵੀ ਸਾਰਿਆਂ ਨੂੰ ਖੁਸ਼ ਰੱਖੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਖੁਦ ਟੀ.ਵੀ. ਤੋਂ ਹੀ ਪਤਾ ਚੱਲਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸੀ.ਐੱਮ. ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਅਤੇ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਤਰੱਕੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਉਸ ਨੂੰ ਚੰਗਾ ਅਹੁਦਾ ਦਿੱਤਾ ਹੈ।
ਇਹ ਵੀ ਪੜ੍ਹੋ : ਕੈਪਟਨ ਦੇ ਕਾਰਨਾਮਿਆਂ ਦਾ ਖੋਲਾਂਗਾ ਚਿੱਠਾ, ਮੁਹੰਮਦ ਮੁਸਤਫ਼ਾ ਦੀ ਧਮਕੀ