ਚਰਨਜੀਤ ਸਿੰਘ ਚੰਨੀ ਦੇ ਨਿਸ਼ਾਨੇ ''ਤੇ CM ਭਗਵੰਤ ਮਾਨ, ਕਿਹਾ-ਕਾਂਗਰਸ ਦੀ ਸੋਚ ਗ਼ਰੀਬਾਂ ਪ੍ਰਤੀ ਸੱਚੀ-ਸੁੱਚੀ

Thursday, Jan 19, 2023 - 07:07 PM (IST)

ਪਠਾਨਕੋਟ (ਵੈੱਬ ਡੈਸਕ)- ਪਠਾਨਕੋਟ ਵਿਖੇ 'ਭਾਰਤ ਜੋੜੋ ਯਾਤਰਾ' ਦੌਰਾਨ ਰਾਹੁਲ ਗਾਂਧੀ ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਵੱਡੀ ਰੈਲੀ ਕੀਤੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਰਾਹੁਲ ਗਾਂਧੀ ਨੂੰ ਇਕ ਕ੍ਰਾਂਤੀਕਾਰੀ ਲੀਡਰ ਦੱਸਿਆ, ਉਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਸਿਆਸਤ ਦੇ ਵਿਚ ਫਿਰਕੂਪੁਣੇ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਇਕ ਨਵੀਂ ਸੋਚ ਲੈ ਕੇ ਆਏ ਹਨ, ਰਾਹੁਲ ਗਾਂਧੀ ਇਕ ਸੰਤ ਰੂਪ ਹਨ, ਜਿਨ੍ਹਾਂ ਦਾ ਅੱਜ ਅਸੀਂ ਸੁਆਗਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਵਾਸਤੇ ਲੜਾਈ ਲੜੀ ਹੈ ਅਤੇ ਦੇਸ਼ ਨੂੰ ਆਜ਼ਾਦੀ ਲਿਆ ਕੇ ਦਿੱਤੀ। ਕਾਂਗਰਸ ਪਾਰਟੀ ਨੇ ਹੀ ਗ਼ਰੀਬ ਲੋਕਾਂ ਨੂੰ ਰਾਖਵਾਂਕਰਨ ਦਿੱਤਾ। ਕਾਂਗਰਸ ਦੀ ਸੋਚ ਗ਼ਰੀਬਾਂ ਪ੍ਰਤੀ ਸੱਚੀ-ਸੁੱਚੀ ਹੈ। ਗ਼ਰੀਬਾਂ ਨੂੰ ਉਪਰ ਚੁੱਕਣ ਵਾਲੀ ਹੈ। 

PunjabKesari

ਇਸ ਦੌਰਾਨ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਕਿ ਲੋਕਾਂ ਨੇ ਤਾਂ ਮਹਾਰਾਜੇ ਨੂੰ ਮੁੱਖ ਮੰਤਰੀ ਬਣਾਇਆ ਸੀ ਤਾਂ ਚੰਨੀ ਨੂੰ ਤਾਂ ਰਾਹੁਲ ਗਾਂਧੀ ਨੇ ਬਣਾ ਦਿੱਤਾ, ਦਾ ਠੋਕਵਾਂ ਜਵਾਬ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵੰਤ ਮਾਨ, ਰਾਹੁਲ ਗਾਂਧੀ ਦੀ ਸੋਚ ਨੂੰ ਵੇਖਣ ਅਤੇ ਆਪਣੀ ਮਾਨਸਿਕਤਾ ਸਥਿਤੀ ਨੂੰ ਵੇਖਣ। ਉਨ੍ਹਾਂ ਕਿਹਾ ਕਿ ਤੁਸੀਂ ਕਿਉਂ ਗ਼ਰੀਬ ਦੇ ਬੱਚੇ ਨੂੰ ਉਪਰ ਆਉਂਦਾ ਵੇਖ ਕੇ ਸਵੀਕਾਰ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ : ਜਲੰਧਰ 'ਚ ਅੱਜ ਤੋਂ ਲਾਗੂ ਹੋਇਆ ‘ਨੋ ਆਟੋ ਜ਼ੋਨ’, ਰੋਡ ’ਤੇ ਲੱਗੇ ਟਰੈਫਿਕ ਪੁਲਸ ਦੇ ਨਾਕੇ, ਜਨਤਾ ਪਰੇਸ਼ਾਨ

PunjabKesari

ਸ਼ਾਇਰਾਨਾ ਅੰਦਾਜ਼ ਵਿਚ ਉਨ੍ਹਾਂ ਕਿਹਾ ਕਿ ਬੇਹਿੰਮਤੇ ਨੇ ਉਹ ਜਿਹੜੇ ਸ਼ਿੱਕਵਾ ਕਰਨ ਮੁਕੱਦਰਾਂ ਦਾ, ਉੱਗਣ ਵਾਲੇ ਉੱਗ ਜਾਂਦੇ ਸੀਨਾ ਪਾੜ ਕੇ ਪੱਥਰਾਂ ਦਾ। ਅੱਗੇ ਬੋਲਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਆਪਣੀ ਦ੍ਰਿੜਤਾ ਨਾਲ ਦੇਸ਼ ਨੂੰ ਇਕ ਕਰਨ ਲਈ ਨਿਕਲੇ ਹਨ। ਰਾਹੁਲ ਗਾਂਧੀ ਪੱਥਰਾਂ ਦਾ ਸੀਨਾ ਪਾੜ ਕੇ ਇਕ ਦਿਨ ਨਿਕਲਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਰਾਹੁਲ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। 

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ: ਬਿਜਲੀ ਦਫ਼ਤਰ 'ਚ ਪਿਆ ਡਾਕਾ, ਲੁਟੇਰਿਆਂ ਨੇ ਬੰਧਕ ਬਣਾਏ ਮੁਲਾਜ਼ਮ, ਲੱਖਾਂ ਦੀ ਚੋਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News