ਕਾਂਗਰਸ ''ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ

Friday, Jul 10, 2026 - 04:24 PM (IST)

ਕਾਂਗਰਸ ''ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ

ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼)-ਪੰਜਾਬ ਕਾਂਗਰਸ ਵਿਚ ਜਾਰੀ ਸਿਆਸੀ ਹਲਚਲ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਆਗੂਆਂ ਦੀ ਇਕ ਅਹਿਮ ਬੈਠਕ ਬੀਤੇ ਦਿਨ ਚੰਡੀਗੜ੍ਹ 'ਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ’ਤੇ ਹੋਈ। ਬੈਠਕ ਵਿਚ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਬਰਿੰਦਰਜੀਤ ਪਾਹੜਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ।

ਇਹ ਵੀ ਪੜ੍ਹੋ:  ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਚੰਨੀ ਨੇ ਕਿਹਾ ਕਿ ਸਾਰੇ ਆਗੂ ਇੱਕਜੁੱਟ ਹੋ ਕੇ ਉਨ੍ਹਾਂ ਦੇ ਸਮਰਥਨ 'ਚ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਪੂਰਥਲਾ 'ਚ ਉਨ੍ਹਾਂ ਨਾਲ ਬੇਇਨਸਾਫ਼ੀ ਹੋਈ ਹੈ ਅਤੇ ਲੋਕਤੰਤਰ ਦਾ ਕਤਲ ਹੋਇਆ ਹੈ ਤਾਂ ਕਾਂਗਰਸ ਚੁੱਪ ਬੈਠਣ ਵਾਲੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋੜ ਪੈਣ ’ਤੇ ਇਸ ਮਾਮਲੇ ਨੂੰ ਅਦਾਲਤ ਤੱਕ ਲਿਜਾਇਆ ਜਾਵੇਗਾ। ਪਾਰਟੀ ਦੇ ਆਗੂਆਂ ਨੇ ਉਹਨਾਂ ਦਾ ਮਨੋਬਲ ਵਧਾਉਣ ਅਤੇ ਇਕਜੁੱਟਤਾ ਦਾ ਸੰਦੇਸ਼ ਦੇਣ ਲਈ ਇਹ ਬੈਠਕ ਕੀਤੀ ਹੈ।

ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਅਜੇ ਤੱਕ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਹਾਲਾਂਕਿ ਪਾਰਟੀ ਦੇ ਸਕੱਤਰ ਸੂਰਜ ਠਾਕੁਰ ਨਾਲ ਉਨ੍ਹਾਂ ਦੀ ਚਰਚਾ ਹੋਈ ਹੈ ਅਤੇ ਜਲਦ ਹੀ ਉਹ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ ਹੈ ਅਤੇ ਨਾ ਹੀ ਕੋਈ ਪਾਰਟੀ ਤੋਂ ਬਾਹਰ ਹੈ। ਚੰਨੀ ਨੇ ਭਰੋਸਾ ਪ੍ਰਗਟਾਇਆ ਕਿ ਸਮਾਂ ਆਉਣ ’ਤੇ ਸਾਰੇ ਮੁੱਦਿਆਂ ਦਾ ਹੱਲ ਹੋ ਜਾਵੇਗਾ।

ਸਾਬਕਾ ਉਪ-ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਵਿਚ ਚੱਲ ਰਹੀ ਕਥਿਤ ਗੁੱਟਬਾਜ਼ੀ ਦੀਆਂ ਅਟਕਲਾਂ ਨੂੰ ਖਾਰਿਜ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਸੇ ਵੀ ਆਗੂ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਇਕ ਵੱਡਾ ਪਰਿਵਾਰ ਹੈ ਅਤੇ ਪਾਰਟੀ ਦੇ ਸਾਰੇ ਆਗੂ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਵਿਚਾਰਿਕ ਮਤਭੇਦ ਹੋ ਸਕਦੇ ਹਨ ਪਰ ਨਾਰਾਜ਼ਗੀ ਕੋਈ ਨਹੀਂ ਹੈ। ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਂਗਰਸ ਵਿਚ ਅੰਦਰੂਨੀ ਲੋਕਤੰਤਰ ਹੈ, ਜੋ ਹੋਰਨਾਂ ਪਾਰਟੀਆਂ ਵਿਚ ਨਹੀਂ ਹੈ।

ਇਹ ਵੀ ਪੜ੍ਹੋ:  ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News