MP ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ''ਤੇ ਕੀਤਾ ਤਿੱਖਾ ਹਮਲਾ

Monday, Nov 02, 2026 - 06:03 PM (IST)

MP ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ''ਤੇ ਕੀਤਾ ਤਿੱਖਾ ਹਮਲਾ

ਰਾਮਪੁਰਾ ਫੂਲ (ਰਜਨੀਸ਼)- ਪੰਜਾਬ ਦੀ ਮਾਨ ਸਰਕਾਰ ਨੇ ਸੂਬੇ ਦਾ ਕੋਈ ਵੀ ਵਿਕਾਸ ਨਹੀਂ ਕੀਤਾ ਸਗੋਂ ਸੂਬੇ ਦਾ ਵਿਨਾਸ਼ ਕਰਕੇ ਰੱਖ ਦਿੱਤਾ ਹੈ। ਇਹ ਸ਼ਬਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਆਯੋਜਿਤ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ 'ਚ ਸ਼ਿਰਕਤ ਕਰਦੇ ਹੋਏ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਹੇ। ਉਨ੍ਹਾਂ ਮਾਨ ਸਰਕਾਰ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਦਿੱਲੀ ਦੇ ਆਕਾਵਾਂ ਦੀ ਕਠਪੁਤਲੀ ਦੀ ਸਰਕਾਰ ਹੈ ਅਤੇ ਜੋ ਉਨ੍ਹਾਂ ਦੇ ਆਕਾ ਕਹਿੰਦੇ ਹਨ, ਉਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਦੇ ਹਨ, ਜਿਸ ਕਾਰਨ ਅੱਜ ਸੂਬੇ ਦਾ ਬੇੜਾ ਗਰਕ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸੂਬੇ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਦੇ ਉੱਪਰ ਹਨ। 

ਇਹ ਵੀ ਪੜ੍ਹੋ: ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ

ਉਨ੍ਹਾਂ ਨੂੰ ਹਾਲੇ ਤੱਕ ਡੀ. ਏ.  ਦੀ ਕਿਸ਼ਤ ਵੀ ਨਹੀਂ ਦਿੱਤੀ ਗਈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਗਿਆ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਸੂਬੇ ਦੀ ਜ਼ਿਆਦਾਤਰ ਇੰਡਸਟਰੀ ਬਾਹਰ ਜਾ ਚੁੱਕੀ ਹੈ ਅਤੇ ਗੈਰ-ਕਾਨੂੰਨੀ ਮਾਈਨਿੰਗ ਦਾ ਕੰਮ ਧੜੱਲੇ ਨਾਲ ਹੋ ਰਿਹਾ ਹੈ। ਪੰਜਾਬ ਦੀਆਂ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਜੇਕਰ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ਨੂੰ ਪਿਆਰ ਦਿੱਤਾ ਤਾਂ ਉਹ ਸਰਕਾਰ ਬਣਨ ਤੋਂ ਬਾਅਦ ਛੇਤੀ ਹੀ ਸੂਬੇ ਨੂੰ ਪਟੜੀ ਉੱਪਰ ਲੈ ਆਉਣਗੇ ਅਤੇ ਸੂਬੇ 'ਚ ਸ੍ਰੀ ਭਾਗਵਤ ਅਤੇ ਸ਼੍ਰੀ ਰਾਮਾਇਣ ਜੀ ਦੇ ਅਧਿਐਨ ਲਈ ਇਕ ਯੂਨੀਵਰਸਿਟੀ ਵੀ ਖੋਲ੍ਹਣਗੇ। 

ਇਹ ਵੀ ਪੜ੍ਹੋ: ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ

ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਪਿੱਠ ਥਾਪੜਦਿਆਂ ਕਿਹਾ ਕਿ ਕਾਂਗੜ ਬਹੁਤ ਹੀ ਨੇਕ ਦਿਲ ਇਨਸਾਨ ਹਨ ਅਤੇ ਉਹ ਨਿੱਜੀ ਤੌਰ 'ਤੇ ਉਨ੍ਹਾਂ ਦੀ ਇੱਜ਼ਤ ਕਰਦੇ ਹਨ ਅਤੇ ਆਪਣਾ ਭਰਾ ਸਮਝਦੇ ਹਨ। ਇਸ ਮੌਕੇ ਚੰਨੀ ਤੋਂ ਇਲਾਵਾ ਮਸ਼ਹੂਰ ਪੰਜਾਬੀ ਗਾਇਕ ਅਤੇ ਸਾਬਕਾ ਐੱਮ. ਪੀ. ਮੁਹੰਮਦ ਸਦੀਕ ਅਤੇ ਭਾਰੀ ਸੰਖਿਆ ਵਿੱਚ ਸ਼ਹਿਰ ਵਾਸੀਆਂ ਨੇ ਵੀ ਪ੍ਰਭੂ ਚਰਨਾਂ 'ਚ ਆਪਣੀ ਹਾਜ਼ਰੀ ਲਗਵਾਈ ਅਤੇ ਭਗਵਾਨ ਸ਼੍ਰੀ ਰਾਮ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮਾਂ-ਪੁੱਤਰ ਦੀ ਦਰਦਨਾਕ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News