CM ਚੰਨੀ ਦਾ ਵੱਡਾ ਦਾਅਵਾ, ਕੇਜਰੀਵਾਲ ਦਾ ਰਾਜਨੀਤਕ ਵਿਸ਼ਲੇਸ਼ਣ ਹਮੇਸ਼ਾ ਗ਼ਲਤ ਸਾਬਿਤ ਹੋਇਆ, ਇਸ ਵਾਰ ਵੀ ਹੋਵੇਗਾ

02/17/2022 11:09:47 AM

ਜਲੰਧਰ (ਧਵਨ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਵਾਰ-ਵਾਰ ਰਾਜਨੀਤਕ ਵਿਸ਼ਲੇਸ਼ਣ ਕਰਨ ’ਤੇ ਹਮਲਾ ਬੋਲਦੇ ਹੋਏ ਕਿਹਾ ਕਿ ਕੇਜਰੀਵਾਲ ਕਹਿੰਦੇ ਹਨ ਕਿ ਉਹ (ਮੁੱਖ ਮੰਤਰੀ) ਦੋਵਾਂ ਸੀਟਾਂ ’ਤੇ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਇਹ ਡਰਾਮਾ ਨਵਾਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਜਦੋਂ-ਜਦੋਂ ਚੋਣਾਂ ਹੁੰਦੀਆਂ ਰਹੀਆਂ ਹਨ, ਉਹ ਇਸੇ ਤਰ੍ਹਾਂ ਹੀ ਡਰਾਮੇ ਕਰਦੇ ਰਹੇ ਹਨ।

ਇਹ ਵੀ ਪੜ੍ਹੋ: ਛੱਤੀਸਗੜ ਦੇ CM ਭੁਪੇਸ਼ ਬਘੇਲ ਦੇ ਵਿਰੋਧੀਆਂ ’ਤੇ ਰਗੜੇ, PM ਮੋਦੀ ਨੂੰ ਕੀਤੇ ਤਿੱਖੇ ਸਵਾਲ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਕ ਸਮੇਂ ਜਦੋਂ ਕੇਜਰੀਵਾਲ ਨੇ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਚੋਣ ਲੜੀ ਸੀ ਤਾਂ ਉਸ ਸਮੇਂ ਇਹ ਟਵੀਟ ਕੀਤਾ ਸੀ ਕਿ ਮੋਦੀ ਚੋਣ ਹਾਰ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ 30 ਜਨਵਰੀ 2017 ਨੂੰ ਟਵੀਟ ਕਰਕੇ ਕਿਹਾ ਸੀ ਕਿ ਉਨ੍ਹਾਂ ਨੇ ਮਾਝੇ ’ਚ 4 ਰੈਲੀਆਂ ਕੀਤੀਆਂ ਹੈ ਅਤੇ ਉੱਥੇ ‘ਆਪ’ ਦਾ ਇਕਤਰਫ਼ਾ ਜਾਦੂ ਚੱਲ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕੇਜਰੀਵਾਲ ਦੇ ਪੁਰਾਣੇ ਟਵੀਟਾਂ ਨੂੰ ਆਪਣੇ ਟਵੀਟ ਦੇ ਨਾਲ ਨੱਥੀ ਕਰਦੇ ਹੋਏ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ’ਚ ਕੇਜਰੀਵਾਲ ਨੇ ਕਿਹਾ ਸੀ ਕਿ ਮੋਦੀ ਮੈਜਿਕ ਫੇਲ ਹੋ ਗਿਆ ਹੈ ਅਤੇ ਦਿੱਲੀ ’ਚ 7 ਸੀਟਾਂ ’ਚੋਂ 5 ਸੀਟਾਂ ’ਤੇ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਰਾਜਨੀਤਕ ਵਿਸ਼ਲੇਸ਼ਣ ਹਮੇਸ਼ਾ ਗਲਤ ਹੀ ਸਾਬਿਤ ਹੋਇਆ ਹੈ।

ਕਦੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਸੀ ਕਿ ਉਹ ਵੀ ਚੋਣਾਂ ’ਚ ਹਾਰ ਰਹੇ ਹਨ। ਹੁਣ ਉਹ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੂੰ ਦੋਵਾਂ ਸੀਟਾਂ ’ਤੇ ਹਾਰਣ ਦਾ ਵਿਸ਼ਲੇਸ਼ਣ ਪੇਸ਼ ਕਰ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਦਾ ਝੂਠ ਸਾਹਮਣੇ ਆ ਗਿਆ ਹੈ। ਉਨ੍ਹਾਂ ਨੇ ਕੇਜਰੀਵਾਲ ਬਾਰੇ ਕਿਹਾ ਕਿ ਉਹ ਘੱਟ ਤੋਂ ਘੱਟ 51,000 ਝੂਠ ਤਾਂ ਹੁਣ ਤੱਕ ਬੋਲ ਹੀ ਚੁੱਕੇ ਹਨ। 2017 ਵਾਂਗ 10 ਮਾਰਚ ਨੂੰ ‘ਆਪ’ ਦੀਆਂ ਇਹ ਗੱਲਾਂ ਵੀ ਗਲਤ ਸਾਬਿਤ ਹੋ ਜਾਣਗੀਆਂ।

ਇਹ ਵੀ ਪੜ੍ਹੋ: ਆਰ. ਪੀ. ਸਿੰਘ ਦਾ ਵੱਡਾ ਦਾਅਵਾ, ਕੇਜਰੀਵਾਲ ਆਪਣੀ ਪਤਨੀ ਨੂੰ ਬਣਾਉਣਾ ਚਾਹੁੰਦੇ ਨੇ ਪੰਜਾਬ ਦੀ ਮੁੱਖ ਮੰਤਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri