ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ
Monday, Jan 19, 2026 - 02:44 PM (IST)
ਜਲੰਧਰ/ਚੰਡੀਗੜ੍ਹ- (ਵੈੱਬ ਡੈਸਕ)- ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਜੱਟ ਸਿੱਖ ਵਰਸਿਜ ਦਲਿਤ ਦੇ ਪੈਦਾ ਹੋਏ ਨਵੇਂ ਵਿਵਾਦ ਵਿਚਾਲੇ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇ ਮਿਲੇ ਅਹੁਦਿਆਂ ਲਈ ਮੈਂ ਸ਼ੁਕਰਗੁਜ਼ਾਰ ਹਾਂ। ਮੇਰੀ ਕਿਸੇ ਨਾਲ ਕੋਈ ਲੜ੍ਹਾਈ ਨਹੀਂ। ਉਨ੍ਹਾਂ ਕਿਹਾ ਕਿ ਬਿਨਾਂ ਨਾਂ ਲਏ ਕਿਹਾ ਕਿ ਮੇਰੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਲੋਕ ਮੈਨੂੰ ਪਿਆਰ ਕਰਦੇ ਹਨ, ਜੇ ਕੋਈ ਸੜਦਾ ਤਾਂ ਸੜੇ, ਇਹ ਉਸ ਦੀ ਸਮੱਸਿਆ ਹੈ। ਮੇਰੀ ਨਹੀਂ। ਉਨ੍ਹਾਂ ਕਿਹਾ ਕਿ ਮੈਂ ਚਮਕੌਰ ਸਾਹਿਬ ਦੀ ਧਰਤੀ ਦਾ ਪੁੱਤਰ ਹਾਂ। ਮੈਂ ਕਦੇ ਕਿਸੇ ਦੇ ਖ਼ਿਲਾਫ਼ ਨਹੀਂ ਬੋਲਿਆ ਅਤੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਪਾਰਟੀ ਵਿਚ ਵੰਡੇ ਅਹੁਦਿਆਂ 'ਤੇ ਸਵਾਲ ਖੜ੍ਹੇ ਕੀਤੇ ਸਨ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਹੱਕ ਨਹੀਂ ਦਿੱਤਾ ਗਿਆ। ਸੂਤਰਾਂ ਮੁਤਾਬਕ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਾਂਗਰਸ ਪਾਰਟੀ ਵਿੱਚ ਸੂਬਾ ਪ੍ਰਧਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਦਿਆਰਥੀ ਵਿੰਗ, NSUI ਦੇ ਪ੍ਰਧਾਨ ਸਾਰੇ ਜੱਟ ਸਿੱਖ ਹਨ। ਦਲਿਤਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਨਹੀਂ ਦਿੱਤਾ ਗਿਆ ਹੈ। ਇਸ ਸਥਿਤੀ ਵਿੱਚ ਸੂਬੇ ਦੇ 32 ਫ਼ੀਸਦੀ ਦਲਿਤਾਂ ਨੂੰ ਪਾਰਟੀ ਵਿੱਚ ਲੀਡਰਸ਼ਿਪ ਨਹੀਂ ਮਿਲ ਰਹੀ ਹੈ। ਚੰਨੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਹੋਈ ਸੂਬਾ ਕਾਂਗਰਸ ਕਮੇਟੀ ਦੀ ਐੱਸ. ਸੀ. ਸੈੱਲ ਦੀ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ।
ਜਦੋਂ ਚੰਨੀ ਨੇ ਇਹ ਟਿੱਪਣੀਆਂ ਕੀਤੀਆਂ ਤਾਂ ਆਲ ਇੰਡੀਆ ਕਾਂਗਰਸ ਕਮੇਟੀ ਐੱਸ. ਸੀ. ਸੈੱਲ ਦੇ ਪ੍ਰਧਾਨ ਰਾਜਿੰਦਰ ਪਾਲ ਗੌਤਮ, ਪੰਜਾਬ ਦੇ ਸਹਿ-ਇੰਚਾਰਜ ਰਵਿੰਦਰ ਉੱਤਮ ਰਾਓ ਡਾਲਵੀ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਜਿਵੇਂ ਹੀ ਚੰਨੀ ਨੇ ਬੋਲਿਆ ਮੀਟਿੰਗ ਵਿੱਚ ਮੌਜੂਦ ਐੱਸ. ਸੀ. ਆਗੂਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚੰਨੀ ਨੂੰ ਮਾਈਕ੍ਰੋਫ਼ੋਨ 'ਤੇ ਬੋਲਣ ਤੋਂ ਰੋਕਿਆ ਗਿਆ ਅਤੇ ਮਾਈਕ੍ਰੋਫ਼ੋਨ ਬੰਦ ਕਰ ਦਿੱਤਾ ਗਿਆ। ਹੁਣ, ਪ੍ਰਧਾਨ ਰਾਜਾ ਵੜਿੰਗ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਚੰਨੀ ਨੂੰ ਕਰਾਰਾ ਜਵਾਬ ਦਿੱਤਾ ਕਿ ਦੋ ਵਾਰ ਹਾਰਨ ਦੇ ਬਾਵਜੂਦ, ਕਾਂਗਰਸ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾਇਆ। ਉਹ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਮੈਂਬਰ ਹਨ, ਜੋਕਿ ਕਾਂਗਰਸ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਹੈ। ਇਸ ਲਈ ਚੰਨੀ ਅਜਿਹਾ ਬਿਆਨ ਨਹੀਂ ਦੇ ਸਕਦੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਗੋਲਡੀ ਬਰਾੜ ਨਾਲ ਜੁੜੇ ਗੈਂਗ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 10 ਸ਼ੂਟਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
