ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 'ਡੇਰਾ ਸੱਚਖੰਡ ਬੱਲਾਂ' ਵਿਖੇ ਹੋਣਗੇ ਨਤਮਸਤਕ
Wednesday, Sep 22, 2021 - 11:17 AM (IST)
ਜਲੰਧਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨਗੇ। ਚਰਨਜੀਤ ਸਿੰਘ ਚੰਨੀ ਵੱਲੋਂ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ-ਮਹਾਂਪੁਰਸ਼ਾਂ ਵੱਲੋਂ ਆਸ਼ੀਰਵਾਦ ਲਿਆ ਜਾਵੇਗਾ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ ਦਾ 'ਮੈਲਬਰਨ' ਸ਼ਹਿਰ, ਕਈ ਇਮਾਰਤਾਂ ਨੂੰ ਭਾਰੀ ਨੁਕਸਾਨ
ਇਸ ਨੂੰ ਦੇਖਦੇ ਹੋਏ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੀ. ਐੱਮ. ਦੀ ਆਮਦ ਨੂੰ ਵੇਖਦੇ ਹੋਏ ਸੁਰੱਖਿਆ ਚ ਵਾਧਾ ਕੀਤਾ ਗਿਆ ਹੈ। ਪੁਲਸ ਵੱਲੋਂ ਨੈਸ਼ਨਲ ਹਾਈਵੇਅ ਤੋਂ ਲੈ ਕੇ ਡੇਰਾ ਬੱਲਾਂ ਤੱਕ ਰੂਟ ਲਗਾ ਦਿੱਤਾ ਗਿਆ। ਪੁਲਸ ਦੇ ਨਾਲ-ਨਾਲ ਡੇਰੇ ਦੇ ਪ੍ਰਬੰਧਕਾਂ ਵੱਲੋਂ ਵੀ ਸਕਿਓਰਿਟੀ ਵਧਾਈ ਗਈ ਹੈ। ਚਰਨਜੀਤ ਸਿੰਘ ਚੰਨੀ ਪਿਛਲੀ ਵਾਰ ਜਦੋਂ ਨਵਜੋਤ ਸਿੰਘ ਸਿੱਧੂ ਦੇ ਨਾਲ ਡੇਰਾ ਬੱਲਾਂ ਪਹੁੰਚੇ ਸਨ ਤਾਂ ਉਦੋਂ ਵਾਅਦਾ ਕੀਤਾ ਗਿਆ ਸੀ ਕਿ ਡੇਰੇ ਨਾਲ ਲੱਗਦੀ ਸੌ ਏਕੜ ਜ਼ਮੀਨ ਪੰਜਾਬ ਸਰਕਾਰ ਖ਼ਰੀਦ ਕੇ ਦੇਵੇਗੀ। ਵੇਖਣਾ ਇਹ ਹੋਵੇਗਾ ਕਿ ਅੱਜ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਡੇਰੇ ਲਈ ਕਈ ਵੱਡੇ ਐਲਾਨ ਕਰਦੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ।
ਇਸ ਤੋਂ ਉਪਰੰਤ ਉਨ੍ਹਾਂ ਨੇ ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਚਰਨਜੀਤ ਸਿੰਘ ਚੰਨੀ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ