ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਚੰਨੀ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

Monday, Feb 07, 2022 - 06:25 PM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਚੰਨੀ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਸ੍ਰੀ ਕੇਸਗੜ੍ਹ ਸਾਹਿਬ (ਵੈੱਬ ਡੈਸਕ)— ਕਾਂਗਰਸ ਹਾਈਕਮਾਨ ਵੱਲੋਂ ਸੀ. ਐੱਮ. ਚਿਹਰੇ ਦੇ ਐਲਾਨ ਮਗਰੋਂ ਅੱਜ ਚਰਨਜੀਤ ਸਿੰਘ ਚੰਨੀ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨੇ ਜਿੱਥੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ, ਉਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਮਾਤਾ ਨੈਣਾ ਦੇਵੀ ਜੀ ਦੇ ਦਰਬਾਰ ’ਚ ਵੀ ਨਤਮਸਤਕ ਹੋਣ ਪੁੱਜੇ ਸਨ। 

PunjabKesari

ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਬੀਤੇ ਦਿਨ ਕਾਂਗਰਸੀ ਆਗੂ ਰਾਹੁਲ ਗਾਂਧੀ ਪੰਜਾਬ ਦੇ ਦੌਰੇ ’ਤੇ ਲੁਧਿਆਣਾ ਵਿਖੇ ਆਏ ਸਨ, ਜਿੱਥੇ ਉਨ੍ਹਾਂ ਵੱਲੋਂ ਵਰਚੁਅਲ ਰੈਲੀ ਕੀਤੀ ਗਈ ਸੀ।

PunjabKesari

ਇਸ ਰੈਲੀ ਦੌਰਾਨ ਰਾਹੁਲ ਗਾਂਧੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਤੋਂ ਚੋਣਾਂ ਲੜਨ ਦੇ ਨਾਲ-ਨਾਲ ਭਦੌੜ ਹਲਕੇ ਤੋਂ ਵੀ ਚੋਣਾਂ ਲੜ ਰਹੇ ਹਨ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵਾਪਰੀ ਬੇਅਦਬੀ ਦੀ ਘਟਨਾ, ਨਹਿਰ ਦੇ ਕੰਢੇ ਗੁਟਕਾ ਸਾਹਿਬ ਦੇ ਮਿਲੇ ਅੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News