ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਚਰਨਜੀਤ ਸਿੰਘ ਚੰਨੀ, ਹਵੇਲੀ 'ਚ ਗੁਜ਼ਾਰੀ ਰਾਤ, ਪੁਲਸ ਨੇ ਦਿੱਤੇ ਸੰਮਨ

Wednesday, Dec 21, 2022 - 06:23 AM (IST)

ਮਾਨਸਾ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਦੇਰ ਰਾਤ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ। ਉੱਥੇ ਉਨ੍ਹਾਂ ਨੇ ਮਰਹੂਮ ਗਾਇਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੂਸੇਵਾਲਾ ਦੀ ਹਵੇਲੀ ਵਿਚ ਹੀ ਰਾਤ ਗੁਜ਼ਾਰੀ। ਜ਼ਿਕਰਯੋਗ ਹੈ ਕਿ ਉਹ ਕਾਫ਼ੀ ਸਮੇਂ ਤੋਂ ਵਿਦੇਸ਼ ਵਿਚ ਸਨ ਅਤੇ ਬੀਤੇ ਦਿਨੀਂ ਹੀ ਵਿਦੇਸ਼ ਤੋਂ ਪਰਤੇ ਸਨ। ਉੱਧਰ ਸਿੱਧੂ ਮੂਸੇਵਾਲਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ ਤਾਂ ਮਾਨਸਾ ਤੋਂ ਵਿਧਾਇਕ ਦੀ ਚੋਣ ਵੀ ਲੜੇ ਸਨ।

PunjabKesari

ਇਹ ਖ਼ਬਰ ਵੀ ਪੜ੍ਹੋ - ਪਿਓ ਨਾਲ ਮੰਦਰ ਜਾ ਰਹੀ ਧੀ ਹੋਈ 'ਅਗਵਾ'! ਫਿਰ ਕੁੜੀ ਦੀ ਵਾਇਰਲ ਹੋਈ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ

ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪੰਜਾਬ ਆਉਂਦਿਆਂ ਸਾਰ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਚੰਨੀ ਨੇ ਦੱਸਿਆ ਕਿ ਜਦ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆ ਰਹੇ ਸਨ ਤਾਂ ਪੁਲਸ ਵੱਲੋਂ ਉਨ੍ਹਾਂ ਨੂੰ ਉੱਥੇ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਜਦ ਉਹ ਹਵੇਲੀ ਪਹੁੰਚੇ ਤਾਂ ਪੁਲਸ ਵੱਲੋਂ ਉਨ੍ਹਾਂ ਨੂੰ ਸੰਮਨ ਦੇ ਦਿੱਤੇ ਗਏ। ਇਹ ਪਰਚਾ ਚਰਨਜੀਤ ਸਿੰਘ ਚੰਨੀ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ 'ਤੇ ਚੋਣ ਪ੍ਰਚਾਰ ਦੌਰਾਨ ਹੋਇਆ ਸੀ। ਉਸੇ ਮਾਮਲੇ ਵਿਚ ਪੁਲਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸੰਮਨ ਦਿੱਤੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News