ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

09/19/2021 7:25:39 PM

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ :ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਆਈ ਕਮੀ : WHO

ਰਾਜਪਾਲ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ 'ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

ਇਹ ਵੀ ਪੜ੍ਹੋ : ਕੈਪਟਨ ਦੇ ਕਾਰਨਾਮਿਆਂ ਦਾ ਖੋਲਾਂਗਾ ਚਿੱਠਾ, ਮੁਹੰਮਦ ਮੁਸਤਫ਼ਾ ਦੀ ਧਮਕੀ


Karan Kumar

Content Editor

Related News