ਜਿੱਤ ਤੋਂ ਬਾਅਦ ਬਿਨਾਂ ਪੌੜੀ ਦੇ ਕੋਠੇ ''ਤੇ ਚੜ੍ਹ ਗਏ ਚਰਨਜੀਤ ਸਿੰਘ ਚੰਨੀ, ਇਸ ਅੰਦਾਜ਼ ''ਚ ਸਮਰਥਕਾਂ ਦਾ ਕੀਤਾ ਧੰਨਵਾਦ

06/04/2024 7:44:33 PM

ਜਲੰਧਰ (ਵੈੱਬ ਡੈਸਕ,ਸੋਨੂੰ )- ਜਲੰਧਰ ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਦੇ ਨਾਲ ਜਿੱਤ ਹਾਸਲ ਕਰ ਚੁੱਕੇ ਹਨ। ਜਿੱਤ ਹਾਸਲ ਕਰਨ ਤੋਂ ਬਾਅਦ ਜਿੱਥੇ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਚਰਨਜੀਤ ਸਿੰਘ ਦੀ ਖ਼ੁਸ਼ੀ ਦਾ ਟਿਕਾਣਾ ਵੀ ਨਹੀਂ ਰਿਹਾ। ਖ਼ੁਸ਼ੀ ਨਾਲ ਖੀਵੇ ਹੋਏ ਚਰਨਜੀਤ ਸਿੰਘ ਚੰਨੀ ਬਿਨਾਂ ਪੌੜੀ ਲਗਾਏ ਕੋਠੇ 'ਤੇ ਚੜ੍ਹਦੇ ਵਿਖਾਈ ਦਿੱਤੇ ਅਤੇ ਉਨ੍ਹਾਂ ਵੱਲੋਂ ਸਮਰਥਕਾਂ ਦਾ ਧੰਨਵਾਦ ਕੀਤਾ ਗਿਆ ਹੈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਥੇ ਹੀ ਇਸ ਮੌਕਾ ਉਨ੍ਹਾਂ ਦੇ ਸਮਰਥਕਾਂ ਵੱਲੋਂ 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਮਸਲੇ ਹੱਲ' ਦੇ ਨਾਅਰੇ ਲਗਾ ਕੇ ਖ਼ੁਸ਼ੀ ਜ਼ਾਹਰ ਕਰ ਰਹੇ ਹਨ। ਪਰਿਵਾਰ ਵੀ ਬੇਹੱਦ ਖ਼ੁਸ਼ ਨਜ਼ਰ ਆ ਰਿਹਾ ਹੈ। 

PunjabKesari

ਜਲੰਧਰ 'ਚ ਹੋਈ ਕਾਂਗਰਸ ਪਾਰਟੀ ਦੀ ਇਤਿਹਾਸਕ ਜਿੱਤ: ਚਰਨਜੀਤ ਸਿੰਘ ਚੰਨੀ
ਜਿੱਤ ਹਾਸਲ ਕਰਨ ਮਗਰੋਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਕਾਂਗਰਸ ਦੇ ਪ੍ਰਤੀ ਜਲੰਧਰ ਦਾ ਪਿਆਰ ਸੀ, ਜੋ ਅੱਜ ਕਾਂਗਰਸ ਪਾਰਟੀ ਨੇ ਜਲੰਧਰ ਵਿਚ ਇਤਿਹਾਸਕ ਜਿੱਤ ਹਾਸਲ ਦਰਜ ਕੀਤੀ ਹੈ। ਆਜ਼ਾਦੀ ਤੋਂ ਬਾਅਦ ਜਲੰਧਰ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਰੀਬ ਪੌਨੇ ਦੋ ਲੱਖ ਤੋਂ ਵਧ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਪੰਜਾਬ 'ਚ ਸਭ ਤੋਂ ਵੱਡੀ ਜਿੱਤ ਜਲੰਧਰ 'ਚ ਕਾਂਗਰਸ ਨੇ ਹੀ ਦਰਜ ਕੀਤੀ ਹੈ। ਅੱਗੇ ਬੋਲਦੇ ਹੋਏ ਚੰਨੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਮੈਨੂੰ ਜਿਤਾਇਆ ਹੈ। ਮੈਂ ਇਥੋਂ ਦੇ ਮਸ਼ਹੂਰ ਧਾਰਮਿਕ ਸਥਾਨ ਸ੍ਰੀ ਗੁਰਦੁਆਰਾ ਸਾਹਿਬ, ਸ੍ਰੀ ਗੁਰੂ ਰਵਿਦਾਸ ਧਾਮ, ਚਰਚ ਅਤੇ ਮਸਜ਼ਿਦ ਜਾਵਾਂਗਾ। ਸਾਰੀ ਕਮਿਊਨਿਟੀ ਦੇ ਲੋਕਾਂ ਨੇ ਮੈਨੂੰ ਵੋਟਾਂ ਪਾਈਆਂ ਹਨ। ਬਿੱਟੂ ਦੀ ਹਾਰ 'ਤੇ ਚੰਨੀ ਨੇ ਬੋਲਦੇ ਹੋਏ ਕਿਹਾ ਕਿ ਉਹ ਮੇਰੇ ਚਾਚੇ ਦਾ ਮੁੰਡਾ ਨਹੀਂ, ਮੈਨੂੰ ਉਸ ਨਾਲ ਕੁਝ ਵੀ ਲੈਣਾ-ਦੇਣਾ ਨਹੀਂ। ਫਿਲੌਰ ਹਲਕੇ ਤੋਂ ਵਿਧਾਇਕ ਵਿਕਰਮਜੀਤ ਚੌਧਰੀ 'ਤੇ ਬੋਲਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਪਰਿਵਾਰ ਖ਼ਤਮ ਕੀਤਾ, ਅੱਜ ਨਤੀਜਾ ਉਨ੍ਹਾਂ ਦੇ ਸਾਹਮਣੇ ਹੈ। 

PunjabKesari

ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਛਾੜਦੇ ਹੋਏ 3,90, 053ਵੋਟਾਂ ਹਾਸਲ ਕੀਤੀਆਂ ਹਨ। ਉਥੇ ਹੀ ਸੁਸ਼ੀਲ ਕੁਮਾਰ ਰਿੰਕੂ ਦੂਜੇ ਨੰਬਰ 'ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੀਜੇ ਨੰਬਰ 'ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਚੌਥੇ ਨੰਬਰ 'ਤੇ ਰਹਨ ਅਤੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਪੰਜਵੇਂ ਨੰਬਰ 'ਤੇ ਰਹੇ।  ਚਨੀ 175993 ਵੋਟਾਂ ਦੇ ਅੰਤਰ ਨਾਲ ਜਿੱਤੇ ਹਨ। 

PunjabKesari

ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਜਲੰਧਰ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਸਰਕਾਰੀ ਪਟਵਾਰ ਸਕੂਲ, ਲੈਂਡ ਰਿਕਾਰਡ ਡਾਇਰੈਕਟਰ ਦਫ਼ਤਰ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ ਗਿਣਤੀ ਕੇਂਦਰ ਬਣਾਏ ਗਏ ਸਨ, ਜਿੱਥੇ ਵੋਟਾਂ ਦੀ ਗਿਣਤੀ ਕੀਤੀ ਗਈ ਸੀ। ਸ਼ੁਰੂਆਤੀ ਰੁਝਾਨਾਂ ਤੋਂ ਹੀ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲਦੇ ਆ ਰਹੇ ਸਨ। 

ਇਹ ਵੀ ਪੜ੍ਹੋ- ਜਿੱਤ ਦਾ ਸਰਟੀਫਿਕੇਟ ਲੈਣ ਪਹੁੰਚੇ ਸਾਬਕਾ CM ਚਰਨਜੀਤ ਸਿੰਘ ਚੰਨੀ, ਵਿਰੋਧੀਆਂ ਨੂੰ ਵੀ ਪਾ ਲਈ ਜੱਫ਼ੀ

ਜਲੰਧਰ ਸੀਟ ਦੇ ਨਤੀਜੇ 

ਚਰਨਜੀਤ ਸਿੰਘ ਚੰਨੀ (ਕਾਂਗਰਸ)-390053  ਵੋਟਾਂ 
ਸੁਸ਼ੀਲ ਰਿੰਕੂ (ਭਾਜਪਾ) - 214060

ਪਵਨ ਟੀਨੂ (ਆਪ)- 208889
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-67911 
ਬਲਵਿੰਦਰ ਕੁਮਾਰ (ਬਸਪਾ) - 64941 

PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਚਰਨਜੀਤ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ, 3,90, 053 ਵੋਟਾਂ ਕੀਤੀਆਂ ਹਾਸਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News