ਕੋਰੋਨਾ ਦੀ ਜੰਗ ਹਾਰੇ ਫਿਲਮ 'ਆਟੇ ਦੀ ਚਿੜੀ' ਦੇ ਨਿਰਮਾਤਾ 'ਚਰਨਜੀਤ ਸਿੰਘ ਵਾਲੀਆ', ਫੋਰਟਿਸ 'ਚ ਲਏ ਆਖ਼ਰੀ ਸਾਹ
Tuesday, May 18, 2021 - 05:23 PM (IST)
ਮੋਹਾਲੀ (ਨਿਆਮੀਆਂ) : ਪੰਜਾਬੀ ਦੀਆਂ ਕਈ ਮਸ਼ਹੂਰ ਫਿਲਮਾਂ ਸਮੇਤ 'ਠਗ ਲਾਈਫ' ਅਤੇ 'ਆਟੇ ਦੀ ਚਿੜੀ' ਦੇ ਨਿਰਮਾਤਾ ਚਰਨਜੀਤ ਸਿੰਘ ਵਾਲੀਆ ਅੱਜ ਕੋਰੋਨਾ ਤੋਂ ਜੰਗ ਹਾਰ ਗਏ ਹਨ।
ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਮੰਗਲਵਾਰ ਨੂੰ ਆਖ਼ਰੀ ਸਾਹ ਲਏ। ਚਰਨਜੀਤ ਸਿੰਘ ਵਾਲੀਆ ਪਿਛਲੇ 2 ਹਫ਼ਤਿਆਂ ਤੋਂ ਕੋਰੋਨਾ ਦੀ ਭਿਆਨਕ ਮਹਾਮਾਰੀ ਤੋਂ ਪੀੜਤ ਸਨ।
ਇਹ ਵੀ ਪੜ੍ਹੋ : 'ਚੰਨੀ' ਮਾਮਲੇ 'ਚ ਕਾਂਗਰਸ ਦੇ ਦਿੱਗਜ ਆਗੂਆਂ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਚਰਨਜੀਤ ਸਿੰਘ ਵਾਲੀਆ ਨਵਾਬ ਜੱਸਾ ਸਿੰਘ ਆਹਲੂਵਾਲੀਆ ਟਰੱਸਟ ਦੇ ਚੇਅਰਮੈਨ ਅਤੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਮਾਲਕ ਸਨ। ਉਹ ਆਪਣੇ ਪਿੱਛੇ ਆਪਣੀ ਪਤਨੀ, ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ