CM ਚੰਨੀ ਦੇ ਭਾਣਜੇ ਦੀਆਂ ਅਜੇ ਨਹੀਂ ਘਟੀਆਂ ਮੁਸ਼ਕਿਲਾਂ, ਭੁਪਿੰਦਰ ਹਨੀ ਦੀ ਵਧੀ ਨਿਆਇਕ ਹਿਰਾਸਤ

02/26/2022 12:06:31 PM

ਜਲੰਧਰ (ਜਤਿੰਦਰ, ਭਾਰਦਵਾਜ)- ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ਵਿਚ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਬੀਤੇ ਦਿਨ ਮੁੜ ਅਦਾਲਤ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਹਨੀ ਦੀ 14 ਦਿਨ ਦੇ ਨਿਆਂਇਕ ਰਿਮਾਂਡ ਵਾਧਾ ਦਿੱਤੀ ਹੈ। 

ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਪੰਜਾਬੀਆਂ ਦੀ ਵਤਨ ਵਾਪਸੀ ਲਈ CM ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

ਜ਼ਿਕਰਯੋਗ ਹੈ ਕਿ ਈ. ਡੀ. ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰਕੇ 4 ਫਰਵਰੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਅਤੇ ਈ. ਡੀ. ਨੇ ਅਦਾਲਤ 'ਚ ਹਨੀ ਦਾ 4 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। 8 ਫਰਵਰੀ ਨੂੰ ਹਨੀ ਨੂੰ ਇਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਨੀ ਨੂੰ ਮੁੜ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ। ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ 11 ਫਰਵਰੀ ਨੂੰ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ। ਈ. ਡੀ. ਦੇ ਛਾਪੇ 'ਚ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਘਰੋਂ ਕਰੋੜਾਂ ਰੁਪਏ ਅਤੇ ਮਹਿੰਗੀਆਂ ਵਸਤਾਂ ਬਰਾਮਦ ਹੋਈਆਂ ਸੀ। 

ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਜਲੰਧਰ ਵਾਸੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri