ਪੰਜਾਬ ਦੇ ਸਾਬਕਾ ਮੰਤਰੀ ਗਿਲਜ਼ੀਆਂ ਦੇ ਭਤੀਜੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਜਾਣੋ ਪੂਰਾ ਮਾਮਲਾ
Monday, Oct 10, 2022 - 06:31 PM (IST)
ਜਲੰਧਰ/ਹੁਸ਼ਿਆਰਪੁਰ— ਕਰੋੜਾਂ ਰੁਪਏ ਦੇ ਕਥਿਤ ਜੰਗਲਾਤ ਘਪਲੇ ’ਚ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਅਤੇ ਦੋ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਮਾਮਲੇ ’ਚ ਗਿਲਜ਼ੀਆਂ ਸਮੇਤ ਸੂਬੇ ਦੇ ਜੰਗਲਾਤ ਮਹਿਕਮੇ ਦੇ ਸੀਨੀਅਰ ਅਧਿਕਾਰੀ ਅਤੇ ਕੁਝ ਨਿੱਜੀ ਠੇਕੇਦਾਰ ਦੋਸ਼ੀ ਹਨ।
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਜੰਗਲਾਤ ਘਪਲੇ ’ਚ ਫੜੇ ਗਏ ਹਰਮੋਹਿੰਦਰ ਸਿੰਘ ਠੇਕੇਦਾਰ ਨੇ ਸੰਗਤ ਸਿੰਘ ਗਿਲਜ਼ੀਆਂ ਨੂੰ ਮੋਹਾਲੀ ਜ਼ਿਲ੍ਹੇ ਦੇ ਪਿੰਡ ਨਾਡਾ ’ਚ ਖੈਰ ਦੇ ਦਰੱਖ਼ਤਾਂ ਦੀ ਕਟਾਈ ਦਾ ਪਰਮਿਟ ਜਾਰੀ ਕਰਵਾਉਣ ਨੂੰ ਲੈ ਕੇ ਕੁਲਵਿੰਦਰ ਸਿੰਘ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਗਈ। ਉਸ ਨੇ ਰੇਂਜ ਅਫ਼ਸਰ ਬਲਾਕ ਅਫ਼ਸਰ ਅਤੇ ਗਾਰਡ ਨੂੰ ਵੀ ਰਿਸ਼ਵਤ ਦਿੱਤੀ ਸੀ। ਦੋਸ਼ ਹੈ ਕਿ ਸਾਬਕਾ ਮੰਤਰੀ ਗਿਲਜ਼ੀਆਂ ਨੇ ਆਪਣੇ ਕਾਰਜਕਾਲ ਦੌਰਾਨ ਹਰਮੋਹਿੰਦਰ ਸਿੰਘ ਠੇਕੇਦਾਰ ਦੀ ਪੰਜਾਬ ਦੇ ਡੀ. ਐੱਫ਼. ਓ. ਦੇ ਨਾਲ ਮੀਟਿੰਗ ਕਰਵਾਈ ਸੀ। ਦੋਸ਼ ਹੈ ਕਿ ਗਿਲਜ਼ੀਆਂ ਨੇ ਹਿਦਾਇਤ ਦਿੱਤੀ ਸੀ ਕਿ ਦਰੱਖ਼ਤਾਂ ਦੀ ਸੁਰੱਖਿਆ ਲਈ ਟ੍ਰੀ-ਗਾਰਡਾਂ ਦੀ ਖ਼ਰੀਦ ਸਿਰਫ਼ ਸਚਿਨ ਕੁਮਾਰ ਤੋਂ ਹੀ ਕੀਤੀ ਜਾਵੇਗੀ। ਇਕ ਟ੍ਰੀ-ਗਾਰਡ ਦੀ ਕੀਮਤ 2800 ਸੀ, ਜਿਸ ’ਚ ਗਿਲਜ਼ੀਆਂ ਦਾ ਹਿੱਸਾ ਰਿਸ਼ਵਤ ਦੇ ਤੌਰ ’ਤੇ 800 ਪ੍ਰਤੀ ਦਰੱਖ਼ਤ ਸੀ। ਉਸ ਸਮੇਂ ਕੁੱਲ 80 ਹਜ਼ਾਰ ਟ੍ਰੀ-ਗਾਰਡ ਖ਼ਰੀਦੇ ਗਏ ਸਨ।
ਇਹ ਵੀ ਪੜ੍ਹੋ: ਧੀ ਨੂੰ ਕਰਵਾਚੌਥ ਦਾ ਵਰਤ ਦੇ ਕੇ ਵਾਪਸ ਪਰਤ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਪਤੀ ਦੀ ਤੜਫ਼-ਤੜਫ਼ ਕੇ ਹੋਈ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ