ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਇਰ

Tuesday, Jul 26, 2022 - 04:56 PM (IST)

ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਇਰ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਚੋਂ ਬਰਖ਼ਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਤਾ ਲੱਗਾ ਹੈ ਕਿ ਬਰਖ਼ਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਮੁਹਾਲੀ ਪੁਲਸ ਨੇ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ’ਚ ਦੋਸ਼ੀ ਸਿੰਗਲਾ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 8 ਤਹਿਤ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀ. ਐੱਸ. ਪੀ. ਬਿਕਰਮਜੀਤ ਸਿੰਘ ਬਰਾੜ ਨੇ ਇਹ ਚਾਰਜਸ਼ੀਟ ਦਾਇਰ ਕੀਤੀ ਹੈ। ਸਿੰਗਲਾ ਨੂੰ 24 ਮਈ ਨੂੰ ਸਿਹਤ ਵਿਭਾਗ ਵੱਲੋਂ ਅਲਾਟ ਕੀਤੇ ਠੇਕਿਆਂ ’ਚ ਕਮਿਸ਼ਨ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ

ਦੱਸ ਦੇਈਏ ਕਿ ਵਿਜੇ ਸਿੰਗਲਾ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ। ਇਸ ਤੋਂ ਇਲਾਵਾ ਸਿੰਗਲਾ ਮਾਨਸਾ ਦੇ ਐੱਮ. ਐੱਲ. ਏ. ਹੋਣ ਕਾਰਨ ਸਿਆਸੀ ਸਰਗਰਮੀਆਂ ਦਾ ਹਿੱਸਾ ਵੀ ਬਣ ਰਹੇ ਹਨ। ਭ੍ਰਿਸ਼ਟਾਚਾਰ ਦੇ ਦੋਸ਼ ’ਚ ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਨੇ 2 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਸੀ। ਸਿੰਗਲਾ ’ਤੇ ਦੋਸ਼ ਸੀ ਕਿ ਉਹ ਵਿਭਾਗ ਦੇ ਟੈਂਡਰ ਸਮੇਤ ਹਰ ਕੰਮ ’ਚ 1 ਫੀਸਦੀ ਕਮਿਸ਼ਨ ਮੰਗਦੇ ਸਨ ਅਤੇ ਇਸ ਦੀ ਜਾਣਕਾਰੀ ਵਿਭਾਗ ਦੇ ਇੰਜੀਨੀਅਰ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਸੀ। ਜਿਸ ਪਿੱਛੋਂ ਸਿੰਗਲਾ ਨੂੰ ਮੁੱਖ ਮੰਤਰੀ ਮਾਨ ਵੱਲੋਂ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ :ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 31 ਜੁਲਾਈ ਨੂੰ ਕਰੇਗਾ ਟਰੇਨਾਂ ਦਾ ਚੱਕਾ ਜਾਮ

ਬਰਖ਼ਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਮੁਹਾਲੀ ਪੁਲਸ ਨੇ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ’ਚ ਮੁਲਜ਼ਮ ਸਿੰਗਲਾ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਬਿਕਰਮਜੀਤ ਸਿੰਘ ਬਰਾੜ ਨੇ ਇਹ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸਿੰਗਲਾ ਨੂੰ 24 ਮਈ ਨੂੰ ਸਿਹਤ ਵਿਭਾਗ ਵੱਲੋਂ ਅਲਾਟ ਕੀਤੇ ਠੇਕਿਆਂ ’ਚ ਕਮਿਸ਼ਨ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। 


author

Manoj

Content Editor

Related News