ਵਾਹਨਾਂ ਦੇ ਚਲਾਨ ਕੱਟੇ
Tuesday, Sep 19, 2017 - 07:24 AM (IST)
ਫਤਿਆਬਾਦ, (ਰਾਏ)- ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਨਿਰਮਲ ਸਿੰਘ ਵਲੋਂ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਓਵਰਲੋਡ ਵਾਹਨਾਂ, ਟਰਿੱਪਲ ਰਾਈਡਿੰਗ ਕਰਨ ਵਾਲੇ ਚਾਲਕਾਂ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਟ੍ਰੈਫਿਕ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਓਵਰਲੋਡ ਵਾਹਨਾਂ ਅਤੇ ਅਧੂਰੇ ਕਾਗਜ਼ਾਂ ਵਾਲੇ ਵਾਹਨ ਚਾਲਕਾਂ ਦੇ ਅੱਜ 16 ਦੇ ਕਰੀਬ ਚਲਾਨ ਕੱਟੇ ਗਏ ਅਤੇ ਦੋ-ਪਹੀਆ ਵਾਹਨਾਂ ਦੀ ਟਰਿੱਪਲ ਰਾਈਡਿੰਗ ਕਰਨ ਵਾਲਿਆਂ ਨੂੰ ਤਾੜਨਾ ਦੇ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹੌਲਦਾਰ ਦਲਵਿੰਦਰ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ, ਰਜਿੰਦਰ ਸਿੰਘ ਤੇ ਸਰਬਜੀਤ ਸਿੰਘ ਆਦਿ ਮੌਜੂਦ ਸਨ।
