ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ

Friday, Feb 11, 2022 - 06:11 PM (IST)

ਜਲੰਧਰ (ਵੈੱਬ ਡੈਸਕ,ਸੋਨੂੰ, ਜਤਿੰਦਰ, ਭਾਰਦਵਾਜ)— ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਇਥੋਂ ਅਦਾਲਤ ਨੇ ਚੰਨੀ ਦੇ ਭਾਣਜੇ ਭੁਪਦਿੰਰ ਸਿੰਘ ਹਨੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਣ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਿਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। 

ਇਹ ਵੀ ਪੜ੍ਹੋ:  ਕਪੂਰਥਲਾ: 7 ਸਾਲਾ ਬੱਚੀ ਨਾਲ ਕੀਤਾ ਸੀ ਜਬਰ-ਜ਼ਿਨਾਹ, ਇਕ ਸਾਲ ਦੇ ਅੰਦਰ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ
 

ਇਥੇ ਜ਼ਿਕਰਯੋਗ ਹੈ ਕਿ ਈ. ਡੀ. ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੀਤੀ ਦਿਨੀਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰਕੇ 4 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕਰਕੇ 4 ਦਿਨਾਂ ਦਾ ਈ. ਡੀ. ਹਿਰਾਸਤ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਉਸ ਤੋਂ ਬਾਅਦ ਮੁੜ ਅਦਾਲਤ ਵਿਚ ਪੇਸ਼ ਕਰਕੇ 8 ਫਰਵਰੀ ਨੂੰ 3 ਦਿਨਾਂ ਦਾ ਰਿਮਾੰਡ ਹਾਸਲ ਕੀਤਾ ਗਿਆ ਸੀ। ਤਾਂਕਿ ਇਸ ਮਾਮਲੇ ਵਿੱਚ ਹੋਰ ਵੀ ਤੱਥ ਸਾਹਮਣੇ ਲਿਆਏ ਜਾ ਸਕਣ ਅਤੇ ਇਸ ਮਾਮਲੇ ਵਿੱਚ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਣ। ਅੱਜ ਈ. ਡੀ. ਹਿਰਾਸਤ ਦਾ ਰਿਮਾਂਡ ਖ਼ਤਮ ਹੋਣ 'ਤੇ ਈ. ਡੀ. ਨੇ ਮੁੜ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ਵਿਚ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਹਾਂ ਪੱਖਾਂ ਦੇ ਵਕੀਲਾਂ ਦੀ ਬਹਿਸ ਸੁਣਨ ਉਪਰੰਤ ਭੁਪਿੰਦਰ ਸਿੰਘ ਹਨੀ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਉਸ ਨੂੰ 14 ਦਿਨ ਦਾ ਨਿਆਇਕ ਰਿਮਾਂਡ ਦੇ ਕੇ ਜੁਡੀਸ਼ੀਅਲ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਗਿਆ। ਹੁਣ ਭੁਪਿੰਦਰ ਸਿੰਘ ਹਨੀ ਨੂੰ 25 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਥੇ ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਹਨੀ ਦੇ ਘਰ ਤੋਂ 10 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ ਅਤੇ ਈ. ਡੀ. ਦੀ ਟੀਮ ਨੇ ਹਨੀ ਦੇ ਕੋਲੋਂ ਇਕ ਮਹਿੰਗੀ ਘੜੀ ਜਿਸ ਦੀ ਕੀਮਤ 12 ਲੱਖ ਰੁਪਏ ਦੀ ਸੀ ਅਤੇ 21 ਲੱਖ ਰੁਪਏ ਅਤੇ ਕੀਮਤੀ ਗਹਿਣੇ ਸਮੇਤ ਹੋਰ ਵੀ ਸਾਮਾਨ ਬਰਾਮਦ ਕੀਤਾ ਗਿਆ ਸੀ। 

ਇਹ ਵੀ ਪੜ੍ਹੋ:  ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਰਕਾਰ ਆਉਣ ’ਤੇ ਫ਼ਸਲਾਂ ਦਾ ਪ੍ਰਤੀ ਏਕੜ 50 ਹਜ਼ਾਰ ਦਾ ਹੋਵੇਗਾ ਬੀਮਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News