ਚੌਹਾਲ ਨੇਚਰ ਅਵੇਅਰਨੈੱਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆ ਦੇ ਨਕਸ਼ੇ ''ਤੇ ਉੱਭਰੇਗਾ : ਕਟਾਰੂਚੱਕ

05/07/2022 2:41:55 AM

ਚੰਡੀਗੜ੍ਹ/ ਹੁਸ਼ਿਆਰਪੁਰ (ਬਿਊਰੋ) : 'ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ 'ਚ ਈਕੋ ਟੂਰਿਜ਼ਮ ਬਹੁਤ ਵੱਡੀ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਰੋਜ਼ਗਾਰ ਸਿਰਜਣ ਵਿਚ ਵੀ ਈਕੋ ਟੂਰਿਜ਼ਮ ਦਾ ਅਹਿਮ ਕਿਰਦਾਰ ਹੈ।' ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹੁਸ਼ਿਆਰਪੁਰ ਵਿਖੇ ਚੌਹਾਲ ਨੇਚਰ ਅਵੇਅਰਨੈੱਸ ਕੈਂਪ ਦੇ ਨਿਰੀਖਣ ਮੌਕੇ ਪ੍ਰਗਟ ਕੀਤੇ।

ਇਹ ਵੀ ਪੜ੍ਹੋ : ਜਨਤਾ ਬਜਟ 'ਤੇ ਉਦਯੋਗਪਤੀਆਂ ਦੇ ਸੁਝਾਅ ਲੈਣ ਪੁੱਜੇ ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ 'ਤੇ ਵਿੰਨ੍ਹੇ ਨਿਸ਼ਾਨੇ

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਸੁਪਨਮਈ ਪ੍ਰਾਜੈਕਟ ਨੂੰ ਪੂਰਾ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਬਾਰੀਕੀ ਨਾਲ ਹਰ ਪੱਖੋਂ ਜਾਇਜ਼ਾ ਲੈਣ ਆਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣ ਵਾਲੇ ਇਸ ਪ੍ਰਾਜੈਕਟ ਤਹਿਤ ਚੌਹਾਲ ਡੈਮ ਦੇ ਨੇੜੇ ਇਕ ਨੇਚਰ ਅਵੇਅਰਨੈੱਸ ਕੈਂਪ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਇਕ ਨੇਚਰ ਟਰੇਲ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ 5 ਟੈਂਟ ਵਾਲੀਆਂ ਰਿਹਾਇਸ਼ਾਂ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਸਥਾਨਕ ਰੈਸਟ ਹਾਊਸ ਦੀ ਦਿੱਖ ਵਿਚ ਵੀ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਥਾਨਾ ਡੈਮ ਦਾ ਦੌਰਾ ਵੀ ਕੀਤਾ।

ਇਹ ਵੀ ਪੜ੍ਹੋ : 'ਸੋਸ਼ਲ ਮੀਡੀਆ 'ਤੇ ਵਾਇਰਲ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀਂ'


Mukesh

Content Editor

Related News