ਪੰਜਾਬ ''ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
Tuesday, Sep 24, 2024 - 06:30 PM (IST)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ’ਚ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ, ਜੋ ਬੋਤਲ ਸ਼ਰਾਬ ਦੇ ਸ਼ੌਕੀਨਾਂ ਨੂੰ 910 ਰੁਪਏ ਵਿਚ ਮਿਲਦੀ ਸੀ, ਉਸ ਦੀ ਕੀਮਤ ਹੁਣ 600 ਰੁਪਏ ਕਰ ਦਿੱਤੀ ਗਈ ਹੈ। ਹਰੇਕ ਬੋਤਲ ਦੀ ਕੀਮਤ ਘਟਾ ਦਿੱਤੀ ਗਈ ਹੈ ਅਤੇ ਇਸ ਦੀ ਦਰਾਂ ਦੀ ਸੂਚੀ ਸਹੀ ਢੰਗ ਨਾਲ ਲਗਾਈ ਗਈ ਹੈ। ਉਂਝ ਗੁਰਦਾਸਪੁਰ ਜ਼ਿਲ੍ਹੇ ’ਚ ਨਵੀਆਂ ਕੀਮਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ’ਚ ਸ਼ਰਾਬ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਵਰਨਣਯੋਗ ਹੈ ਕਿ ‘ਜਗ ਬਾਣੀ’ ਨੇ ਆਪਣੇ ਕਾਲਮਾਂ ’ਚ ਇਹ ਮੁੱਦਾ ਉਠਾਇਆ ਸੀ ਕਿ ਗੁਰਦਾਸਪੁਰ ਵਿਚ ਮਹਿੰਗੇ ਭਾਅ ਸ਼ਰਾਬ ਮਿਲ ਰਹੀ ਹੈ। ਜਦੋਂਕਿ ਸ਼ਰਾਬ ਦੇ ਸ਼ੌਕੀਨ ਹਿਮਾਚਲ, ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ ਸਸਤੀ ਸ਼ਰਾਬ ਲਿਆ ਰਹੇ ਸਨ, ਜਿਸ ਕਾਰਨ ਮੌਜੂਦਾ ਠੇਕੇਦਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਸੀ।
ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...
ਸ਼ਰਾਬ ਦੇ ਠੇਕੇਦਾਰਾਂ ਦਾ ਕਹਿਣਾ ਹੈ ਕਿ ਵਿਭਾਗ ਦੇ ਲਾਇਸੈਂਸ ਠੇਕੇਦਾਰਾਂ ਵੱਲੋਂ ਵਿਭਾਗ ਕੋਲ ਜਮ੍ਹਾਂ ਕਰਵਾਈਆਂ ਗਈਆਂ ਨਿਰਧਾਰਤ ਫੀਸਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਸੀ, ਜਿਸ ਕਾਰਨ ਵਿਕਰੀ ਵਧਾਉਣ ਲਈ ਦਰ ਘਟਾਈ ਗਈ ਹੈ। ਗੁਰਦਾਸਪੁਰ ਦੇ ਠੇਕੇਦਾਰਾਂ ਨੇ ਕਿਹਾ ਕਿ ਹੁਣ ਸ਼ਰਾਬ ਦੇ ਰੇਟ ਘਟਾਏ ਗਏ ਹਨ ਅਤੇ ਸ਼ਰਾਬ ਸਸਤੀ ਕਰ ਦਿੱਤੀ ਗਈ ਹੈ, ਜਿਸ ਨਾਲ ਲੋਕ ਬਾਹਰੋਂ ਸ਼ਰਾਬ ਨਹੀਂ ਖਰੀਦਣਗੇ ਅਤੇ ਨਾਜਾਇਜ਼ ਸ਼ਰਾਬ ਦਾ ਕਾਲਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ’ਤੇ ਵੀ ਸ਼ਿਕੰਜਾ ਕੱਸਿਆ ਜਾ ਸਕੇ।
ਇਹ ਵੀ ਪੜ੍ਹੋ- ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ
ਵਰਨਣਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਮੁਕਾਬਲੇ ਪੰਜਾਬ ਦੇ ਕੁਝ ਜ਼ਿਲ੍ਹੇ ਅਜਿਹੇ ਸਨ, ਜਿਥੇ ਸ਼ਰਾਬ ਦੀਆਂ ਕੀਮਤਾਂ ’ਚ ਭਾਰੀ ਅੰਤਰ ਸੀ। ਗੁਰਦਾਸਪੁਰ ’ਚ ਸ਼ਰਾਬ ਮਹਿੰਗੀ ਹੋਣ ਕਾਰਨ ਲੋਕ ਬਾਹਰੋਂ ਸਮੱਗਲਿੰਗ ਕਰਨ ਨੂੰ ਪਹਿਲ ਦੇ ਰਹੇ ਸੀ, ਅਜਿਹੇ ਕਈ ਮਾਮਲਿਆਂ ਵਿਚ ਪੁਲਸ ਅਤੇ ਆਬਕਾਰੀ ਵਿਭਾਗ ਨੇ ਕਾਰਵਾਈ ਵੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8