ਰੇਲਵੇ ''ਚ ਭਰਤੀ ਕਰਵਾਉਣ ਦੇ ਨਾਂ ''ਤੇ ਠੱਗੀ
Friday, Nov 10, 2017 - 04:13 AM (IST)
ਅੰਮ੍ਰਿਤਸਰ, (ਜ. ਬ.)- ਭਾਰਤੀ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਵਾਲੇ ਜਾਅਲਸਾਜ਼ ਖਿਲਾਫ ਥਾਣਾ ਛੇਹਰਟਾ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਹਰਦੀਪ ਸਿੰਘ ਦੀ ਸ਼ਿਕਾਇਤ 'ਤੇ ਰੇਲਵੇ 'ਚ ਨੌਕਰੀ ਦਾ ਲਾਰਾ ਲਾ ਕੇ ਉਸ ਨਾਲ ਸਾਢੇ 3 ਲੱਖ ਦੀ ਠੱਗੀ ਮਾਰਨ ਵਾਲੇ ਨਛੱਤਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਸੰਨ੍ਹ ਸਾਹਿਬ ਰੋਡ ਛੇਹਰਟਾ ਦੀ ਗ੍ਰਿਫਤਾਰੀ ਲਈ ਪੁਲਸ ਛਾਪੇ ਮਾਰ ਰਹੀ ਹੈ।
