ਚੈੱਕ ਬਾਊਂਸ ਦੇ ਮਾਮਲੇ ''ਚੋਂ ਬਰੀ

12/10/2017 1:10:34 PM


ਫ਼ਰੀਦਕੋਟ (ਜਗਦੀਸ਼) - 4 ਲੱਖ 50 ਹਜ਼ਾਰ ਰੁਪਏ ਦਾ ਚੈੱਕ ਬਾਊਂਸ ਹੋਣ ਦੇ ਕਥਿਤ ਦੋਸ਼ 'ਚ ਘਿਰੇ ਕੀਰਤ ਨਗਰ ਦੇ ਵਸਨੀਕ ਚਰਨਜੀਤ ਸਿੰਘ ਬਰਾੜ ਨੂੰ ਜੁਡੀਸ਼ੀਅਲ ਮਜਿਸਟ੍ਰੇਟ ਫਸਟ ਕਲਾਸ ਸ਼ਵੇਤਾ ਦਾਸ ਦੀ ਅਦਾਲਤ ਨੇ ਐਡਵੋਕੇਟ ਨਰਿੰਦਰ ਕੁਮਾਰ ਗੁਪਤਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਕਰੀਬ 2 ਸਾਲ ਪੁਰਾਣੇ ਮਾਮਲੇ ਦਾ ਨਿਪਟਾਰਾ ਕਰਦਿਆਂ ਬਰੀ ਕਰਨ ਦਾ ਹੁਕਮ ਦਿੱਤਾ ਹੈ।