ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ''ਚ ਕੀਤੀ ਚੈਕਿੰਗ

10/18/2017 4:02:49 AM

ਫਗਵਾੜਾ, (ਹਰਜੋਤ)- ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਾਵਾਂ 'ਚ ਜਾ ਕੇ ਯਾਤਰੀਆਂ ਦੇ ਸਾਮਾਨ ਅਤੇ ਇਮਾਰਤਾਂ ਦੀ ਚੈਕਿੰਗ ਕੀਤੀ ਗਈ। ਸਿਟੀ ਪੁਲਸ ਦੇ ਐੱਸ. ਐੱਚ. ਓ. ਭਰਤ ਮਸੀਹ ਲੱਧੜ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ 'ਚ ਚੌਕਸੀ ਵਰਤਦਿਆਂ ਪੁਲਸ ਵਲੋਂ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰ ਇਕ ਸ਼ੱਕੀ ਵਿਅਕਤੀ ਨੂੰ ਚੈੱਕ ਕੀਤਾ ਜਾ ਰਿਹਾ ਹੈ। ਇਸ ਮੌਕੇ ਮਹਿਲਾ ਪੁਲਸ ਕਰਮਚਾਰੀਆਂ ਵਲੋਂ ਯਾਤਰੀਆਂ ਦਾ ਸਾਮਾਨ ਵੀ ਚੈੱਕ ਕੀਤਾ ਗਿਆ। ਟੀਮ 'ਚ ਥਾਣੇਦਾਰ ਬਲਵਿੰਦਰ ਰਾਏ, ਥਾਣੇਦਾਰ ਕੁਲਦੀਪ ਸਿੰਘ, ਨਰਿੰਦਰਜੀਤ, ਜਸਪਾਲ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਨਛੱਤਰ ਸਿੰਘ, ਸਤਨਾਮ ਸਿੰਘ ਵੀ ਸ਼ਾਮਲ ਸਨ।


Related News