ਚੈਕਿੰਗ ਦੌਰਾਨ ਦੇਸੀ ਪਿਸਤੌਲ ਸਣੇ ਇਕ ਗ੍ਰਿਫ਼ਤਾਰ, ਪੁੱਛਗਿੱਛ ਜਾਰੀ

12/11/2020 2:35:56 PM

ਫਿਰੋਜ਼ਪੁਰ (ਕੁਮਾਰ) : ਸੀ.ਆਈ.ਏ. ਸਟਾਫ ਫਿਰੋਜਪੁਰ ਦੀ ਪੁਲਸ ਨੇ ਏ. ਐੱਸ.ਆਈ. ਖੁਸ਼ੀਆ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਚ ਆਮਰਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਖੁਸ਼ੀਆ ਸਿੰਘ ਨੇ ਦੱਸਿਆ ਕਿ ਕੋਠੀ ਰਾਏ ਸਾਹਿਬ ਦੇ ਇਲਾਕੇ ਵਿਚ ਚੈਕਿੰਗ ਕੀਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਚੈਕਿੰਗ ਕਰਦੇ ਹੋਏ ਜਦੋਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਅਮਨ ਪੁੱਤਰ ਭੀਖੂ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ 32 ਬੋਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾ ਦੱਸਿਆ ਕਿ ਫੜੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Gurminder Singh

This news is Content Editor Gurminder Singh