''ਆਜ਼ਾਦੀ ਦਿਵਸ'' ਦੇ ਮੱਦੇਨਜ਼ਰ ਜਨਤਕ ਥਾਵਾਂ ਦੀ ਚੈਕਿੰਗ
Sunday, Aug 13, 2017 - 08:27 AM (IST)
ਸ੍ਰੀ ਮੁਕਤਸਰ ਸਾਹਿਬ (ਪਵਨ) - 'ਆਜ਼ਾਦੀ ਦਿਵਸ' ਸਮਾਗਮਾਂ ਦੇ ਮੱਦੇਨਜ਼ਰ ਵਿਸ਼ੇਸ਼ ਜਾਂਚ ਕਰਦਿਆਂ ਥਾਣਾ ਸਿਟੀ ਦੀ ਪੁਲਸ ਵੱਲੋਂ ਐੱਸ. ਐੱਚ. ਓ. ਤੇਜਿੰਦਰ ਸਿੰਘ ਦੀ ਅਗਵਾਈ ਵਿਚ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਹੋਰ ਜਨਤਕ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਸ ਵਿਭਾਗ ਵੱਲੋਂ ਚੈਕਿੰਗ ਦਾ ਦੌਰ ਚੱਲ ਰਿਹਾ ਹੈ। ਇਸੇ ਤਰ੍ਹਾਂ ਰੇਲਵੇ ਸਟੇਸ਼ਨ 'ਤੇ ਸੀ. ਆਰ. ਪੀ. ਐੱਫ. ਅਤੇ ਜੀ. ਆਰ. ਪੀ. ਦੇ ਜਵਾਨਾਂ ਵੱਲੋਂ ਚੈਕਿੰਗ ਮੁਹਿੰਮ ਚਲਾ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ।
ਕੋਟਕਪੂਰਾ, (ਨਰਿੰਦਰ)-ਆਜ਼ਾਦੀ ਦਿਵਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਉਦੇਸ਼ ਨੂੰ ਲੈ ਕੇ ਏ. ਡੀ. ਜੀ. ਪੀ. ਰੋਹਿਤ ਚੌਧਰੀ ਤੇ ਥਾਣਾ ਜੀ. ਆਰ. ਪੀ. ਫਰੀਦਕੋਟ ਦੇ ਐੱਸ. ਐੱਚ. ਓ. ਬਲਵੀਰ ਸਿੰਘ ਦੀਆਂ ਹਦਾਇਤਾਂ 'ਤੇ ਅੱਜ ਜੀ. ਆਰ. ਪੀ. ਤੇ ਆਰ. ਪੀ. ਐੱਫ. ਵੱਲੋਂ ਰੇਲਵੇ ਸਟੇਸ਼ਨ 'ਤੇ ਜੰਮੂ ਤਵੀ ਐਕਸਪ੍ਰੈੱਸ ਰੇਲ ਗੱਡੀ ਦੀ ਤਲਾਸ਼ੀ ਲਈ ਗਈ।ਇਸ ਦੌਰਾਨ ਯਾਤਰੀਆਂ ਦੇ ਸਾਮਾਨ ਦੀ ਪੜਤਾਲ ਕਰਨ ਤੋਂ ਇਲਾਵਾ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਤੋਂ ਇਲਾਵਾ ਰੇਲਵੇ ਪਲੇਟ ਫ਼ਾਰਮ 'ਤੇ ਆਉਣ ਵਾਲੇ ਯਾਤਰੀਆਂ ਤੇ ਹੋਰ ਲੋਕਾਂ ਦੀ ਵੀ ਜਾਂਚ ਕੀਤੀ ਗਈ। ਜੀ. ਆਰ. ਪੀ. ਕੋਟਕਪੂਰਾ ਚੌਕੀ ਇੰਚਾਰਜ ਤਰਲੋਕ ਸਿੰਘ ਐੱਚ. ਸੀ. ਨੇ ਦੱਸਿਆ ਕਿ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। 15 ਅਗਸਤ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੀ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ।
ਇਸ ਮੌਕੇ ਏ. ਐੱਸ. ਆਈ. ਜਸਵੀਰ ਕੌਰ, ਤਰਲੋਕ ਸਿੰਘ ਜੀ. ਆਰ. ਪੀ. ਚੌਕੀ ਇੰਚਾਰਜ, ਗੁਰਸੇਵਕ ਸਿੰਘ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਦੇਵ ਰਾਜ ਅਤੇ ਰੇਸ਼ਮ ਸਿੰਘ ਤੋਂ ਇਲਾਵਾ ਆਰ. ਪੀ. ਐੱਫ਼. ਦਾ ਸਟਾਫ਼ ਵੀ ਹਾਜ਼ਰ ਸੀ।
ਗਿੱਦੜਬਾਹਾ, (ਕੁਲਭੂਸ਼ਨ)-ਅੱਜ ਪੁਲਸ ਵੱਲੋਂ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਐੱਸ. ਐੱਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਗੈਰ ਕਾਨੂੰਨੀ ਕੰਮ ਨੂੰ ਰੋਕਣ ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਭਾਰੂਚੌਕ, ਹੁਸਨਰ ਚੌਕ ਆਦਿ ਦੀ ਰੂਟੀਨਚੈਕਿੰਗ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਰੇਲਵੇ ਯਾਤਰੀਆਂ ਤੇ ਬੱਸ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ ਹੈ। ਇਸ ਰੂਟੀਨ ਚੈਕਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਗੈਰ ਕਾਨੂੰਨੀ ਸਾਮਾਨ ਨਹੀਂ ਮਿਲਿਆ। ਇਸ ਤਰ੍ਹਾਂ ਦੀ ਰੂਟੀਨ ਚੈਕਿੰਗ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗੀ।
ਇਸ ਮੌਕੇ ਮਹਿਲਾ ਇੰਸਪੈਕਟਰ ਜਸਵਿੰਦਰ ਕੌਰ, ਕਾਂਸਟੇਬਲ ਲਵਪ੍ਰੀਤ ਕੌਰ, ਰੀਡਰ ਰੋਸ਼ਨ ਸ਼ਰਮਾ, ਸੁਖਜਿੰਦਰ ਸਿੰਘ, ਜਗਸੀਰ ਸਿੰਘ, ਸਵਰਨ ਸਿੰਘ, ਮਾਲਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
