ਜਨਤਕ ਥਾਵਾਂ ''ਤੇ ਪੁਲਸ ਨੇ ਕੀਤੀ ਚੈਕਿੰਗ

Sunday, Aug 13, 2017 - 08:21 AM (IST)

ਜਨਤਕ ਥਾਵਾਂ ''ਤੇ ਪੁਲਸ ਨੇ ਕੀਤੀ ਚੈਕਿੰਗ

ਮੋਗਾ  (ਆਜ਼ਾਦ) - ਸਥਾਨਕ ਪੁਲਸ ਵੱਲੋਂ 15 ਅਗਸਤ ਅਤੇ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਅੱਜ ਮੋਗਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਜਾ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚ ਰੇਲਵੇ ਸਟੇਸ਼ਨ, ਸਿਟੀ ਪਾਰਕ, ਗੀਤਾ ਭਵਨ, ਨੇਚਰ ਪਾਰਕ, ਨਹਿਰੂ ਪਾਰਕ, ਮੇਨ ਬਾਜ਼ਾਰ, ਬੱਸ ਸਟੈਂਡ, ਪ੍ਰਤਾਪ ਰੋਡ, ਰੇਲਵੇ ਸਟੇਸ਼ਨ ਰੋਡ, ਚੌਕ ਸੇਖਾ ਇਲਾਕਾ, ਕੋਟਕਪੂਰਾ ਬਾਈਪਾਸ ਆਦਿ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਦਿਲਬਾਗ ਸਿੰਘ ਅਤੇ ਥਾਣਾ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੋਜੀ ਕੁੱਤਿਆਂ ਸਮੇਤ ਆਧੁਨਿਕ ਹਥਿਆਰਾਂ ਨਾਲ ਪੁਲਸ ਟੀਮ ਵੱਲੋਂ ਰੇਲਵੇ ਸਟੇਸ਼ਨ 'ਤੇ ਜਾ ਕੇ ਉੱਥੇ ਬੈਠੇ ਯਾਤਰੀਆਂ ਦੇ ਸਾਮਾਨ ਤੋਂ ਇਲਾਵਾ ਉਨ੍ਹਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਮੋਗਾ ਤੋਂ ਲੁਧਿਆਣਾ ਤੇ ਫਿਰੋਜ਼ਪੁਰ ਜਾਣ ਵਾਲੀਆਂ ਰੇਲ ਗੱਡੀਆਂ ਦੀ ਵੀ ਚੈਕਿੰਗ ਕੀਤੀ ਗਈ ਪਰ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸੇ ਤਰ੍ਹਾਂ ਮੇਨ ਬਾਜ਼ਾਰ ਮੋਗਾ 'ਚ ਵੀ ਆਉਣ-ਜਾਣ ਵਾਲੇ ਵਿਅਕਤੀਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ ਅਤੇ ਬੱਸ ਸਟੈਂਡ 'ਤੇ ਜਾ ਕੇ ਸਵਾਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਦੇ ਨੇੜਲੇ ਇਲਾਕਿਆਂ 'ਚ ਵੀ ਚੈਕਿੰਗ ਕੀਤੀ ਗਈ। ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਇਸ ਦੀ ਜਾਣਕਾਰੀ ਮੋਗਾ ਪੁਲਸ ਨੂੰ ਦੇਣ ਤਾਂ ਕਿ ਇਲਾਕੇ 'ਚ ਅਮਨ-ਕਾਨੂੰਨ ਦੀ ਹਾਲਤ ਬਣੀ ਰਹੇ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਹਿਰ 'ਚ ਅਮਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਬਾਜ਼ਾਰਾਂ 'ਚ ਆਉਣ-ਜਾਣ ਵਾਲੇ ਵਿਅਕਤੀਆਂ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਸਟੈਂਡ 'ਤੇ ਸਾਡੇ ਖੁਫੀਆ ਪੁਲਸ ਮੁਲਾਜ਼ਮਾਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।


Related News