ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਰੇਲਵੇ ਸਟੇਸ਼ਨ ’ਤੇ ਕੀਤੀ ਚੈਕਿੰਗ
Monday, Dec 29, 2025 - 02:13 PM (IST)
ਬਠਿੰਡਾ (ਸੁਖਵਿੰਦਰ) : ਪੁਲਸ ਪ੍ਰਸ਼ਾਸਨ ਨਵੇਂ ਸਾਲ ਦੀ ਆਮਦ ਤੋਂ ਪਹਿਲਾ ਹੀ ਆਪਰੇਸ਼ਨ ਕਾਸੋ ਤਹਿਤ ਐੱਸ. ਐੱਸ. ਪੀ. ਅਮਨੀਤ ਕੌਂਡਲ ਦੇ ਨਿਰਦੇਸ਼ਾਂ ਹੇਠ ਰੇਲਵੇ ਸਟੇਸ਼ਨ ’ਤੇ ਇਕ ਚੈਕਿੰਗ ਮੁਹਿੰਮ ਚਲਾਈ, ਜਿਸ ’ਚ ਕਰੀਬ 150 ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ। ਚੈਕਿੰਗ ਦੀ ਅਗਵਾਈ ਐੱਸ. ਐੱਸ. ਪੀ. ਸਿਟੀ ਨਰਿੰਦਰ ਸਿੰਘ ਵਜੋਂ ਕੀਤੀ ਗਈ। ਪੁਲਸ ਨੇ ਰੇਲਵੇ ਪਾਰਕਿੰਗ, ਪਲੇਟਫਾਰਮਾਂ ਅਤੇ ਹੋਰ ਖੇਤਰਾਂ ’ਚ ਚੈਕਿੰਗ ਕੀਤੀ। ਉਨ੍ਹਾਂ ਨੇ ਯਾਤਰੀਆਂ ਦੇ ਸਮਾਨ ਦੀ ਵੀ ਤਲਾਸ਼ੀ ਲਈ।
ਇਸ ਤੋਂ ਇਲਾਵਾ ਸਟੇਸ਼ਨ ’ਤੇ ਆਉਣ ਅਤੇ ਜਾਣ ਵਾਲੀਆਂ ਰੇਲਗੱਡੀਆਂ ’ਚ ਚੜ੍ਹ ਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਐੱਸ. ਪੀ. ਨਰਿੰਦਰ ਸਿੰਘ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਆਉਣ ਵਾਲੇ ਦਿਨਾਂ ’ਚ ਅਜਿਹੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
