ਜੇਲ੍ਹ ਹਵਾਲਾਤੀ ਤੋਂ ਨਸ਼ਾ ਤੇ ਮੋਬਾਈਲ ਬਰਾਮਦ, ਮਾਮਲਾ ਦਰਜ
Monday, Dec 29, 2025 - 06:54 PM (IST)
ਲੁਧਿਆਣਾ (ਸਿਆਲ): ਜੇਲ੍ਹ ਵਿਚ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਜੇਲ੍ਹ ਹਵਾਲਾਤੀ ਤੋਂ ਨਸ਼ਾ ਤੇ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਇਸ ਮਗਰੋਂ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਜੇਲ੍ਹ ਵਿਚ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਇਕ ਹਵਾਲਾਤੀ ਤੋਂ ਚੈਕਿੰਗ ਦੌਰਾਨ ਨਸ਼ਾ ਤੇ ਮੋਬਾਈਲ ਬਰਾਮਦ ਹੋਇਆ। ਸਹਾਇਕ ਸੁਪਰੀਡੰਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਮੁਲਜ਼ਮ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜੈ ਪ੍ਰਕਾਸ਼ ਪੁੱਤਰ ਰੌਸ਼ਨ ਵਜੋਂ ਹੋਈ ਹੈ, ਜਿਸ ਤੋਂ 8.5 ਗ੍ਰਾਮ ਨਸ਼ੀਲਾ ਪਦਾਰਥ ਅਤੇ ਮੋਬਾਈਲ ਬਰਾਮਦ ਕੀਤਾ ਗਿਆ ਹੈ।
