ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
Monday, Jul 14, 2025 - 12:55 PM (IST)

ਬਠਿੰਡਾ (ਸੁਖਵਿੰਦਰ) : ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜੰਗ ਦੇ ਹਿੱਸੇ ਵਜੋਂ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਤਲਾਸ਼ੀ ਲਈ। ਇਸ ਦੌਰਾਨ ਵੱਖ-ਵੱਖ ਪੁਲਸ ਟੀਮਾਂ ਨੇ ਡਰੱਗ ਇੰਸਪੈਕਟਰਾਂ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਕਈ ਮੈਡੀਕਲ ਸਟੋਰਾਂ ਦੀ ਤਲਾਸ਼ੀ ਲਈ। ਪੁਲਸ ਅਤੇ ਸਿਹਤ ਵਿਭਾਗ ਨੇ ਮੈਡੀਕਲ ਸਟੋਰਾਂ ਦੀ ਤਲਾਸ਼ੀ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਸਟਾਕ ਰਜਿਸਟਰਾਂ ਦੀ ਵੀ ਜਾਂਚ ਕੀਤੀ।
ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਾਰੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਾਲੇ ਪਦਾਰਥ ਵੇਚਣ ਤੋਂ ਗੁਰੇਜ਼ ਕਰਨ ਤਾਂ ਜੋ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਭਵਿੱਖ ’ਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।