''ਆਪਰੇਸ਼ਨ ਕਾਸੋ'' ਤਹਿਤ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ ''ਤੇ ਕੀਤੀ ਗਈ ਚੈਕਿੰਗ, 2460 ਲੋਕਾਂ ਦੀ ਲਈ ਗਈ ਤਲਾਸ਼ੀ

03/04/2024 7:37:10 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ।

ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ, ਜਿਸ ਤਹਿਤ ਪੁਲਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਇਹ ਵੀ ਪੜ੍ਹੋ- ਸਵਾਰੀਆਂ ਨੂੰ ਲੈ ਕੇ ਆਟੋ ਚਾਲਕਾਂ 'ਚ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਇਕ ਦਾ ਵੱਢਿਆ ਗਿਆ ਹੱਥ (ਵੀਡੀਓ)

ਪੁਲਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ  ਐੱਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ- ਵਿਆਹ ਵਾਲੇ ਘਰ ਵਿਛ ਗਏ ਸੱਥਰ, ਭੰਗੜਾ ਪਾਉਂਦੇ ਸਮੇਂ DJ 'ਚ ਆਇਆ ਕਰੰਟ, ਸਕੇ ਭਰਾਵਾਂ ਸਣੇ 3 ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Harpreet SIngh

This news is Content Editor Harpreet SIngh