ਚੀਮਾ ਦਾ ਸੁਖਬੀਰ ਬਾਦਲ ਨੂੰ ਸਵਾਲ, ਕਿਹਾ- 2022 ਵਿਧਾਨ ਸਭਾ ਚੋਣਾਂ ਬੀਬਾ ਹਰਸਿਮਰਤ ਤੋਂ ਨਾ ਲੜਾਉਣ ਪਿੱਛੇ ਕੀ ਡਰ
Thursday, Nov 18, 2021 - 09:30 PM (IST)

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੋਸ਼ਲ ਮੀਡੀਆ ਰਾਹੀਂ ਟਵੀਟ ਕਰਦਿਆਂ ਹਰਸਿਮਰਤ ਕੌਰ ਬਾਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਾਉਣ 'ਤੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ- ਮੋਦੀ ਤੇ ਚੰਨੀ ਵਿਚਾਲੇ ਮੈਚ ਫਿਕਸਿੰਗ ਨੂੰ ਦਰਸ਼ਾਉਂਦੈ, ਆਪ ਵਫਦ ਨੂੰ ਕਰਤਾਰਪੁਰ ਸਾਹਿਬ ਜਾਣ ਤੋਂ ਰੋਕਣਾ: ਚੱਢਾ
ਉਨ੍ਹਾਂ ਟਵੀਟ ਕਰਦਿਆਂ ਸੁਖਬੀਰ ਬਾਦਲ ਨੂੰ ਕਿਹਾ ਕਿ ਤੁਸੀਂ ਆਪਣੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ 2022 ਵਿਧਾਨ ਸਭਾ ਚੋਣਾਂ 'ਚ ਉਤਾਰੋ ਜਾਂ ਤੁਸੀਂ ਦੱਸੋ ਕਿ ਉਨ੍ਹਾਂ ਨੂੰ ਚੋਣਾਂ ਨਾ ਲੜਾਉਣ ਪਿੱਛੇ ਕੀ ਡਰ ਹੈ? ਅਸਲ 'ਚ ਬੀਬਾ ਜੀ ਨੇ ਦੇਸ਼ ਦੀ ਕੈਬਨਿਟ ਮੰਤਰੀ ਹੁੰਦੇ ਹੋਏ 3 ਕਿਸਾਨ ਵਿਰੋਧੀ ਬਿੱਲਾਂ ਨੂੰ ਪਾਸ ਕਰਵਾਉਣ 'ਚ ਯੋਗਦਾਨ ਜੋ ਪਾਇਆ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।