ਚੀਮਾ ਵੱਲੋਂ ਮਾਲ ਪਟਵਾਰੀਆਂ ਤੇ ਕਾਨੂੰਗੋ ਨੂੰ ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਜਲਦੀ ਹੱਲ ਦਾ ਭਰੋਸਾ

Saturday, Sep 10, 2022 - 02:11 AM (IST)

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮਾਲ ਵਿਭਾਗ ਦੇ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਸ਼ੁੱਕਰਵਾਰ ਇਥੇ ਆਪਣੇ ਦਫ਼ਤਰ 'ਚ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿੱਚ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਹਮਦਰਦੀ ਨਾਲ ਸੁਣਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੇ UGC ਦੇ ਤਨਖਾਹ ਸਕੇਲ ਦੇਣ ਦੀ ਪ੍ਰਵਾਨਗੀ

ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਘਾਟ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਇਸੇ ਤਹਿਤ ਮਾਲ ਵਿਭਾਗ ਵਿੱਚ 700 ਪਟਵਾਰੀਆਂ ਦੀ ਭਰਤੀ ਜਲਦ ਹੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਛੇਤੀ ਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਵਿੱਤ ਵਿਭਾਗ ਨਾਲ ਸਬੰਧਿਤ ਯੂਨੀਅਨਾਂ ਦੇ ਮੁੱਦਿਆਂ 'ਤੇ ਚਰਚਾ ਕਰਦਿਆਂ ਚੀਮਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤੇ ਵਿੱਤ ਵਿਭਾਗ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇਸ ਸਬੰਧੀ ਜਲਦ ਹੀ ਯੂਨੀਅਨਾਂ ਨਾਲ ਇਕ ਹੋਰ ਮੀਟਿੰਗ ਵੀ ਸੱਦੀ ਜਾਵੇਗੀ। ਮੀਟਿੰਗ 'ਚ ਕੇ.ਏ.ਪੀ. ਸਿਨਹਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਤੇ ਮੁੜ ਵਸੇਬਾ ਤੇ ਗੁਰਪ੍ਰੀਤ ਕੌਰ ਸਪਰਾ ਸਕੱਤਰ ਵਿੱਤ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਗਜਿੰਦਰ ਸਿੰਘ ਦੀ ਪੰਜਾਬ ਵਾਪਸੀ ਜਾਂ ਦੂਜੇ ਮੁਲਕ 'ਚ ਰਾਜਸੀ ਸ਼ਰਨ ਕੇਸ ਪੇਸ਼ ਕਰਨ ਵਿੱਚ ਸਿੱਖ ਸੰਸਥਾਵਾਂ ਹੋਈਆਂ ਫੇਲ੍ਹ

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News