ਦਰਦਨਾਕ ਸੜਕ ਹਾਦਸੇ ''ਚ ਪਿਓ-ਪੁੱਤ ਦੀ ਮੌਤ

Thursday, Jun 04, 2020 - 03:19 PM (IST)

ਦਰਦਨਾਕ ਸੜਕ ਹਾਦਸੇ ''ਚ ਪਿਓ-ਪੁੱਤ ਦੀ ਮੌਤ

ਚੀਮਾ ਮੰਡੀ (ਗੋਇਲ) : ਕਸਬਾ ਭੀਖੀ ਵਿਖੇ ਬੀਤੀ ਦੇਰ ਸ਼ਾਮ ਬੁਢਲਾਡਾ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹ੍ਹੋਂ : ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਦਰੜਿਆ, 1 ਦੀ ਮੌਤ

ਜਾਣਕਾਰੀ ਮੁਤਾਬਕ ਜੀਤ ਸਿੰਘ (42) ਤੇ ਉਸ ਦਾ ਪੁੱਤਰ ਸ਼ਿੰਦਾ ਸਿੰਘ (13) ਮੋਟਰਸਾਈਕਲ 'ਤੇ ਸਵਾਰ ਹੋ ਕੇ ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਵੱਲ ਜਾ ਰਹੇ ਸਨ। ਇਸੇ ਦੌਰਾਨ ਜਦੋਂ ਉਹ ਬੁਢਲਾਡਾ ਰੋਡ 'ਤੇ ਪੁੱਜੇ ਤਾਂ ਇਕ ਟਰੈਕਟਰ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪੁਲਸ ਥਾਣਾ ਭੀਖੀ ਦੀ ਪੁਲਸ ਨੇ ਕਾਰਵਾਈ ਕਰਦਿਆਂ ਟਰੈਕਟਰ ਮਾਲਕ ਦੇ ਖ਼ਿਲ਼ਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹ੍ਹੋਂ : ਕੋਰੋਨਾ ਸੰਕਟ 'ਚ ਵੀ 'ਸਪੈਸ਼ਲ' ਬੱਚਿਆਂ ਦੀ ਸਰਕਾਰ ਨੂੰ ਨਹੀਂ ਕੋਈ ਪ੍ਰਵਾਹ


author

Baljeet Kaur

Content Editor

Related News