ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੇ ਚੀਮਾ ਮੰਡੀ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Friday, Jun 09, 2023 - 06:31 PM (IST)

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੇ ਚੀਮਾ ਮੰਡੀ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਚੀਮਾ ਮੰਡੀ (ਤਰਲੋਚਨ ਗੋਇਲ) : ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆਪਣੇ ਦੋਸਤਾਂ ਨਾਲ ਪਰਤ ਰਹੇ ਚੀਮਾ ਮੰਡੀ ਦੇ ਇੱਕ ਗੁਰਸਿੱਖ ਨੌਜਵਾਨ ਦੀ ਸਹਾਰਨਪੁਰ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਮੰਡੀ, ਜੋ ਪਿਛਲੇ ਦਿਨੀਂ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਗਿਆ ਸੀ ਤੇ ਦਰਸ਼ਨ ਕਰਨ ਉਪਰੰਤ ਦੋਸਤਾਂ ਨਾਲ ਹੀ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਗੱਡੀ ਸਹਾਰਨਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੇ ਨਤੀਜੇ ਵਜੋਂ ਨੌਜਵਾਨ ਗੁਰਮੁਖ ਸਿੰਘ ਦੀ ਮੌਤ ਹੋ ਗਈ ਤੇ ਉਸ ਦੇ ਹੋਰ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। 

PunjabKesari

ਇਹ ਵੀ ਪੜ੍ਹੋ- ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, CM ਮਾਨ ਨੇ ਕੀਤਾ ਐਲਾਨ

ਜਾਣਕਾਰੀ ਅਨੁਸਾਰ ਗੁਰਮੁਖ ਸਿੰਘ 2 ਭਰਾ ਸਨ, ਜਿਨ੍ਹਾਂ 'ਚੋਂ ਵੱਡੇ ਭਰਾ ਦੀ ਮੌਤ ਪਿਛਲੇ ਸਮੇਂ ਦੌਰਾਨ ਹੋ ਗਈ ਸੀ। ਹੁਣ ਗੁਰਮੁਖ ਸਿੰਘ ਦੀ ਅਚਾਨਕ ਮੌਤ ਨਾਲ ਕਸਬੇ ਵਿੱਚ ਸੋਗ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸ ਦੇਈਏ ਕਿ ਮ੍ਰਿਤਕ ਗੁਰਮੁਖ ਸਿੰਘ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਸਰ ਸਾਹਿਬ ਚੀਮਾ ਮੰਡੀ ਦੇ ਸਾਬਕਾ ਪ੍ਰਧਾਨ ਜਥੇਦਾਰ ਲੀਲਾ ਸਿੰਘ ਦਾ ਭਤੀਜਾ ਹੈ।

PunjabKesari

ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਪੰਜਾਬੀ ਕੁੜੀਆਂ ਦੇ ਹੋ ਰਹੇ ਸੋਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News