ਭਵਾਨੀਗੜ੍ਹ ''ਚ ਚੀਤਾ ਹੋਣ ਸਬੰਧੀ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਲੋਕਾਂ ਨੂੰ ਖਾਸ ਅਪੀਲ

Tuesday, Aug 20, 2024 - 12:11 PM (IST)

ਭਵਾਨੀਗੜ੍ਹ ''ਚ ਚੀਤਾ ਹੋਣ ਸਬੰਧੀ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਲੋਕਾਂ ਨੂੰ ਖਾਸ ਅਪੀਲ

ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਸੋਮਵਾਰ ਸ਼ਾਮ ਤੋਂ ਸੋਸ਼ਲ ਮੀਡੀਆ 'ਤੇ ਭਵਾਨੀਗੜ੍ਹ, ਘਰਾਚੋਂ ਸਮੇਤ ਨੇੜਲੇ ਇਲਾਕਿਆਂ ਵਿਚ ਚੀਤਾ ਜਾਂ ਤੇਂਦੂਆ ਆਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਵਣ ਮੰਡਲ ਅਫਸਰ ਸੰਗਰੂਰ ਰੇਂਜ ਮੋਨਿਕਾ ਦੇਵੀ ਯਾਦਵ ਨੇ ਕਿਹਾ ਕਿ ਲੋਕ ਇਨ੍ਹਾਂ ਅਫਵਾਹਾਂ 'ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰਨ ਕਿਉਂਕਿ ਵਣ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾਂਚ ਦੌਰਾਨ ਅਜਿਹਾ ਕੋਈ ਵੀ ਤੱਥ ਸਾਹਮਣੇ ਨਹੀਂ ਆਇਆ ਜਿਸ ਨਾਲ ਇਨ੍ਹਾਂ ਖ਼ਤਰਨਾਕ ਜੰਗਲੀ ਜਾਨਵਰਾਂ ਦੇ ਜ਼ਿਲ੍ਹਾ ਸੰਗਰੂਰ ਦੇ ਕਿਸੇ ਵੀ ਖੇਤਰ ਵਿਚ ਪਾਏ ਜਾਣ ਦੀ ਪੁਸ਼ਟੀ ਹੁੰਦੀ ਹੋਵੇ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁਝ ਕੇ ਲੋਕਾਂ ਵਿਚ ਦਹਿਸ਼ਤ ਪੈਦਾ ਕਰਨ ਲਈ ਅਜਿਹੀਆਂ ਗੁੰਮਰਾਹਕੁਨ ਵੀਡੀਓ ਜਾਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਜੋ ਕਿ ਪੂਰੀ ਤਰ੍ਹਾਂ ਨਿਰਆਧਾਰ ਹਨ। ਉਨ੍ਹਾਂ ਕਿਹਾ ਕਿ ਕੁਝ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਕਿਸੇ ਜਾਨਵਰ ਦੇ ਪੈਰਾਂ ਦੇ ਨਿਸ਼ਾਨ ਦਰਸਾਏ ਜਾ ਰਹੇ ਹਨ ਅਤੇ ਇਨ੍ਹਾਂ ਪੈਰਾਂ ਦੇ ਨਿਸ਼ਾਨਾਂ ਸਬੰਧੀ ਵੀ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਨਿਸ਼ਾਨ ਚੀਤੇ ਜਾਂ ਤੇਂਦੂਏ ਜਾਂ ਅਜਿਹੇ ਹੀ ਕਿਸੇ ਹੋਰ ਖ਼ਤਰਨਾਕ ਜਾਨਵਰ ਦੇ ਨਹੀਂ ਹਨ, ਇਸ ਲਈ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਮੌਤ

ਉਨ੍ਹਾਂ ਦੱਸਿਆ ਕਿ ਫਿਰ ਵੀ ਅਹਿਤਿਆਤ ਦੇ ਤੌਰ 'ਤੇ ਵਣ ਵਿਭਾਗ ਦੀਆਂ ਟੀਮਾਂ ਲਗਾਤਾਰ ਉਨ੍ਹਾਂ ਪਿੰਡਾਂ ਜਾਂ ਨੇੜਲੇ ਖੇਤਰਾਂ ਵਿਚ ਵਸਦੇ ਲੋਕਾਂ ਨਾਲ ਸੰਪਰਕ ਵਿਚ ਹਨ ਜਿਨ੍ਹਾਂ ਵਿਚ ਕਿਸੇ ਜੰਗਲੀ ਜਾਨਵਰ ਦੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ। ਵਣ ਅਧਿਕਾਰੀ ਨੇ ਦੱਸਿਆ ਕਿ ਬਲਵਾੜ ਅਤੇ ਹਕੀਕਤਪੁਰਾ ਪਿੰਡਾਂ ਵਿਚ ਵਿਭਾਗੀ ਟੀਮਾਂ ਵੱਲੋਂ 2 ਪਿੰਜਰੇ ਵੀ ਲਗਾਏ ਗਏ ਹਨ, ਇਸ ਤੋਂ ਇਲਾਵਾ 5 ਫੀਲਡ ਰੈਪਿਡ ਰਿਸਪਾਂਸ ਟੀਮਾਂ ਲਗਾਤਾਰ ਪਿੰਡਾਂ ਵਿਚ ਗਸ਼ਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਮੋਹਤਬਰਾਂ ਨੂੰ ਵਣ ਰੇਂਜ ਅਫਸਰਾਂ ਦੇ ਸੰਪਰਕ ਨੰਬਰ ਵੀ ਮੁਹੱਈਆ ਕਰਵਾ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿਚ ਜੇਕਰ ਇਸ ਸਬੰਧੀ ਕੋਈ ਮਾਮਲਾ ਜਾਂ ਅਫਵਾਹ ਸਾਹਮਣੇ ਆਉਂਦੀ ਹੋਵੇ ਤਾਂ ਪਿੰਡ ਵਾਸੀ ਸਬੰਧਤ ਵਣ ਰੇਂਜ ਅਧਿਕਾਰੀ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਤੱਥ ਅਧਾਰਤ ਜਾਣਕਾਰੀ ਲਈ ਰੇਂਜ ਅਫਸਰ ਸੁਖਬੀਰ ਸਿੰਘ ਦੇ ਮੋਬਾਈਲ ਨੰਬਰ 78141 41903, ਰਮਨਦੀਪ ਸਿੰਘ ਦੇ ਸੰਪਰਕ ਨੰਬਰ 79860 23335 ਤੇ ਸ਼ਾਹਿਦ ਦੇ ਸੰਪਰਕ ਨੰਬਰ 92166 50002 ਉਪਲੱਬਧ ਕਰਵਾਏ ਗਏ ਹਨ।

 


author

Gurminder Singh

Content Editor

Related News