ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ ’ਚ ਖਿੱਚੋਤਾਣ
Sunday, May 17, 2026 - 11:10 AM (IST)
ਅੰਮ੍ਰਿਤਸਰ (ਦਲਜੀਤ)- ਪੰਜਾਬ ਵਿਚ 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਦੀ ਹੜਤਾਲ ਨੂੰ ਲੈ ਕੇ ਵੱਡਾ ਟਕਰਾਅ ਸਾਹਮਣੇ ਆ ਗਿਆ ਹੈ। ਜਿੱਥੇ ਇਕ ਪਾਸੇ ‘ਪੰਜਾਬ ਕੈਮਿਸਟਸ ਐਸੋਸੀਏਸ਼ਨ’ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਵਿਚ ਇਕ ਧੜੇ ਨੇ ਸੂਬੇ ਭਰ ਵਿਚ ਮੈਡੀਕਲ ਸਟੋਰ ਬੰਦ ਰੱਖਣ ਦਾ ਐਲਾਨ ਕੀਤਾ ਹੈ, ਉੱਥੇ ਹੀ ‘ਪੰਜਾਬ ਕੈਮਿਸਟ ਐਸੋਸੀਏਸ਼ਨ ਰਜਿਸਟਰਡ’ ਦੇ ਪ੍ਰਧਾਨ ਅਸ਼ੋਕ ਗੋਇਲ ਦੇ ਦੂਜੇ ਧੜੇ ਨੇ ਸਾਫ਼ ਕਰ ਦਿੱਤਾ ਹੈ ਕਿ ਮਰੀਜ਼ਾਂ ਦੀ ਸਹੂਲਤ ਨੂੰ ਦੇਖਦੇ ਹੋਏ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਜਾਣਗੀਆਂ। ਇਸ ਵਿਰੋਧਾਭਾਸੀ ਫ਼ੈਸਲੇ ਨੇ ਆਮ ਜਨਤਾ, ਖ਼ਾਸ ਕਰਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਵੱਡੀ ਦੁਬਿਧਾ ਵਿਚ ਪਾ ਦਿੱਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
ਬੰਦ ਦਾ ਸਮਰਥਨ ਕਰ ਰਹੇ ਧੜੇ ਦੇ ਪ੍ਰਧਾਨ ਸੁਰਿੰਦਰ ਦੁੱਗਲ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਰਕਾਰ ਵੱਲੋਂ ਨਜ਼ਰਅੰਦਾਜ਼ ਕੀਤਾ ਜਾ ਰਹੀ ਹੈ, ਜਿਸ ਕਾਰਨ ਮਜ਼ਬੂਰਨ 15 ਤੋਂ 20 ਮਈ ਤੱਕ ਵਿਰੋਧ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਅਤੇ 20 ਮਈ ਨੂੰ ਮੁਕੰਮਲ ਬੰਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
ਦੂਜੇ ਪਾਸੇ, ‘ਰਿਟੇਲ ਬੀਇੰਗ ਅੰਮ੍ਰਿਤਸਰ’ ਦੇ ਪ੍ਰਧਾਨ ਅਰਵਿੰਦ ਸ਼ਰਮਾ ਦਾ ਕਹਿਣਾ ਹੈ ਕਿ ਦਵਾਈਆਂ ਦੀਆਂ ਦੁਕਾਨਾਂ ਨੂੰ ਬੰਦ ਕਰਨਾ ਜਨਤਾ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਦੀ ਉਪਲਬਧਤਾ ਪ੍ਰਭਾਵਿਤ ਹੋਣ ਨਾਲ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਧੜੇ ਨੇ ਅਪੀਲ ਕੀਤੀ ਹੈ ਕਿ 20 ਮਈ ਨੂੰ ਸਾਰੇ ਕੈਮਿਸਟ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣਗੇ ਤਾਂ ਜੋ ਸਿਹਤ ਸੇਵਾਵਾਂ ਵਿਚ ਕੋਈ ਵਿਘਨ ਨਾ ਪਵੇ।
ਇਹ ਵੀ ਪੜ੍ਹੋ- ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
