ਚੈੱਕ ਬਾਊਂਸ ਮਾਮਲੇ ’ਚ ਅਦਾਲਤ ਨੇ ਮੁਲਜ਼ਮ ਨੂੰ ਦਿੱਤਾ ਭਗੌੜਾ ਕਰਾਰ
Thursday, Nov 28, 2024 - 03:33 PM (IST)
ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਦੀ ਪੁਲਸ ਨੇ ਅਦਾਲਤ ਦੇ ਹੁਕਮਾਂ ’ਤੇ ਚੈੱਕ ਬਾਊਂਸ ਹੋਣ ਦੇ ਮਾਮਲੇ ’ਚ 3 ਮੁਲਜ਼ਮਾਂ ਨੂੰ ਭਗੌੜਾ ਕਰਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮਾਣਯੋਗ ਅਦਾਲਤ ਨੇ ਕੁਲਭੂਸ਼ਣ ਕੁਮਾਰ ਵਾਸੀ ਨਹਿਰੂ ਵਿਹਾਰ, ਕਾਰਾਬਾਰਾ ਜੀ. ਟੀ. ਰੋਡ ਲੁਧਿਆਣਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਹੰਸ ਪਾਲ, ਜਸਪ੍ਰੀਤ ਸਿੰਘ ਅਤੇ ਸੁਭਾਸ਼ ਚੰਦਰ ਵਾਸੀ ਗਰਾਊਂਡ ਫਲੋਰ ਇੰਡਸਟ੍ਰੀਅਲ ਏਰੀਆ ਨਰੇਲਾ ਦਿੱਲੀ ਨੂੰ ਅਦਾਲਤ ’ਚੋਂ ਗੈਰ-ਹਾਜ਼ਰ ਰਹਿਣ ਕਾਰਨ ਭਗੌੜਾ ਕਰਾਰ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 15 ਜ਼ਿਲ੍ਹਿਆਂ ਲਈ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਉਨ੍ਹਾਂ ਦੱਸਿਆ ਕਿ ਕੁਲਭੂਸ਼ਣ ਕੁਮਾਰ ਵੱਲੋਂ ਉਕਤ ਤਿੰਨੋਂ ਮੁਲਜ਼ਮਾਂ ਤੋਂ ਪੈਸਿਆਂ ਦੇ ਲੈਣ-ਦੇਣ ਕਾਰਨ ਅਦਾਲਤ ਵੱਲੋਂ ਤਿੰਨੋਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਉਕਤ ਹੁਕਮਾਂ ’ਤੇ ਕਾਰਵਾਈ ਕਰਦੇ ਹੋਏ ਤਿੰਨੋਂ ਮੁਲਜ਼ਮਾਂ ਦੇ ਖਿਲਾਫ ਅੰਡਰ ਸੈਕਸ਼ਨ 174-ਏ ਤਹਿਤ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8