ਪੰਜਾਬ ਤੋਂ ਵੱਡੀ ਖ਼ਬਰ : ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੇ ਚੈੱਕ ਹੋਏ ਬਾਊਂਸ

Friday, Dec 02, 2022 - 09:53 AM (IST)

ਪੰਜਾਬ ਤੋਂ ਵੱਡੀ ਖ਼ਬਰ : ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੇ ਚੈੱਕ ਹੋਏ ਬਾਊਂਸ

ਚੰਡੀਗੜ੍ਹ (ਰਮਨਜੀਤ ਸਿੰਘ) : ਦਿੱਲੀ ਦੀਆਂ ਹੱਦਾਂ ’ਤੇ ਕਈ ਮਹੀਨਿਆਂ ਤੱਕ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਨਾਲ ਦੁੱਖ ਪ੍ਰਗਟ ਕਰਦਿਆਂ ਤੇਲੰਗਾਨਾ ਰਾਜ ਸਰਕਾਰ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ ਸਨ। ਉਨ੍ਹਾਂ 'ਚੋਂ ਕੁੱਝ ਕਿਸਾਨ ਪਰਿਵਾਰਾਂ ਨੂੰ ਦਿੱਤੇ ਚੈੱਕ ਬਾਊਂਸ ਹੋ ਗਏ ਹਨ। ਇਸ ਸਬੰਧੀ ਕਿਸਾਨ ਜੱਥੇਬੰਦੀ ਦੇ ਆਗੂ ਸਤਨਾਮ ਸਿੰਘ ਬਹਿਰੂ ਨੇ ਮਾਮਲਾ ਚੁੱਕਿਆ ਹੈ। ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਵਲੋਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ 4-5 ਕਿਸਾਨ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ।

ਇਹ ਵੀ ਪੜ੍ਹੋ : ਖਰੜ 'ਚ ਵਿਆਹ ਵਾਲੇ ਘਰ ਅਚਾਨਕ ਪੈ ਗਈ ਰੇਡ, ਜਸ਼ਨ ਮਨਾ ਰਹੇ ਰਿਸ਼ਤੇਦਾਰ ਵੀ ਰਹਿ ਗਏ ਹੈਰਾਨ

ਕਿਸਾਨ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਹੋਏ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਸਮਾਗਮ 'ਚ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰ ਸ਼ੇਖਰ ਰਾਓ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਨੂੰ 3-3 ਲੱਖ ਰੁਪਏ ਦੇ ਦਿੱਤੇ ਚੈੱਕ ਬਾਊਂਸ ਹੋ ਗਏ। ਬਹਿਰੂ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਉਨ੍ਹਾਂ ਸਬੰਧਿਤ ਪਰਿਵਾਰਾਂ ਤੋਂ ਚੈੱਕਾਂ ਦੀਆਂ ਫੋਟੋ ਕਾਪੀਆਂ ਲੈ ਕੇ ਬੈਂਕ ਵਲੋਂ ਦਿੱਤੀ ਜਾਣਕਾਰੀ ਨੂੰ ਨੱਥੀ ਕਰਕੇ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਕੋਲ ਮਾਮਲਾ ਉਠਾਇਆ।

ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਨਾਬਾਲਗ ਜਬਰ-ਜ਼ਿਨਾਹ ਪੀੜਤਾ ਨੂੰ ਦਿੱਤੀ ਗਰਭਪਾਤ ਦੀ ਮਨਜ਼ੂਰੀ

ਬਹਿਰੂ ਨੇ ਮੰਗ ਕੀਤੀ ਕਿ ਪੀੜਤ ਕਿਸਾਨ ਪਰਿਵਾਰਾਂ ਨੂੰ ਉਪਰੋਕਤ ਚੈੱਕਾਂ ਦੀ ਰਾਸ਼ੀ ਜਲਦੀ ਤੋਂ ਜਲਦੀ ਮੁਹੱਈਆ ਕਰਵਾਈ ਜਾਵੇ। ਦੂਜੇ ਪਾਸੇ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਵਲੋਂ ਉਕਤ ਮਾਮਲਾ ਉੱਚ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ 'ਚ ਲਿਆਉਣ ਤੋਂ ਬਾਅਦ ਸਮੂਹ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਇਕ ਹਫ਼ਤੇ ਦੇ ਅੰਦਰ ਉਨ੍ਹਾਂ ਦੇ ਜ਼ਿਲ੍ਹਿਆਂ ਨਾਲ ਸਬੰਧਿਤ ਲਾਭਪਾਤਰੀਆਂ ਦੀ ਸੂਚਨਾ ਤੇ ਚੈੱਕ ਪੇਮੈਂਟ ਦੀ ਸਥਿਤੀ ਸਬੰਧੀ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News