ਪੰਜਾਬ 'ਚ ਖੁੱਲ੍ਹਣ ਵਾਲੇ ਮੁਹੱਲਾ ਕਲੀਨਿਕਾਂ 'ਚ ਮੁਫ਼ਤ ਮਿਲਣਗੀਆਂ ਦਵਾਈਆਂ : ਜੌੜਾਮਾਜਰਾ

07/26/2022 1:34:46 PM

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਇੱਥੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਆਉਣ ਵਾਲੀ 15 ਅਗਸਤ ਨੂੰ 75 ਮੁਹੱਲਾ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਪੁਰਦ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਹਰ ਜ਼ਿਲ੍ਹੇ ਅਤੇ ਹਰ ਮੁਹੱਲੇ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ 'ਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਹਰ ਤਰ੍ਹਾਂ ਦੀ ਦਵਾਈ ਮੁਫ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਕਤਲਕਾਂਡ : ਮੋਹਾਲੀ ਪੁਲਸ ਵੱਲੋਂ ਗੈਂਗਸਟਰ ਭੁੱਪੀ ਰਾਣਾ ਤੇ 5 ਸ਼ਾਰਪ ਸ਼ੂਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼

ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ 'ਚ 4 ਲੋਕਾਂ ਦਾ ਸਟਾਫ਼ ਮੌਜੂਦ ਰਹੇਗਾ ਅਤੇ ਐੱਮ. ਬੀ. ਬੀ. ਐੱਸ. ਡਾਕਟਰ ਵੀ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਾਰ ਲੋਕਾਂ ਨੂੰ ਇਲਾਜ ਕਰਾਉਣ ਲਈ ਬਹੁਤ ਦੂਰ ਜਾਣਾ ਪੈਂਦਾ ਹੈ, ਇਸ ਲਈ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸਿਹਤ ਸਹੂਲਤਾਵਾਂ ਉਨ੍ਹਾਂ ਦੇ ਘਰ ਨੇੜੇ ਹੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਕੰਮ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਪੰਜਾਬ ਦੇ ਸਾਰੇ ਲੋਕਾਂ ਦੀ ਪਹੁੰਚ ਤੱਕ ਇਲਾਜ ਨਹੀਂ ਆ ਜਾਂਦਾ।

ਇਹ ਵੀ ਪੜ੍ਹੋ : ਭਾਜਪਾ ਆਗੂ ਦੇ ਪਰਿਵਾਰ ਦਾ 17 ਸਾਲਾਂ ਦਾ ਭਰੋਸਾ ਇੱਕੋ ਝਟਕੇ 'ਚ ਟੁੱਟਾ, ਨੌਕਰ ਦੇ ਵੱਡੇ ਕਾਰੇ ਨੇ ਉਡਾ ਛੱਡੇ ਹੋਸ਼

ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਵੱਡਾ ਹਸਪਤਾਲ ਉਨ੍ਹਾਂ ਦੇ ਘਰ ਦੇ ਨੇੜੇ ਹੀ ਹੈ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਛੋਟੀ-ਮੋਟੀ ਬੀਮਾਰੀ ਜਿਵੇਂ ਕਿ ਖੰਘ, ਜ਼ੁਕਾਮ, ਬੁਖਾਰ, ਕਿਸੇ ਨੇ ਕੋਈ ਪੱਟੀ ਕਰਵਾਉਣੀ ਹੈ ਜਾਂ ਬੀ. ਪੀ., ਸ਼ੂਗਰ ਚੈੱਕ ਕਰਵਾਉਣਾ ਹੈ, ਇਸ ਲਈ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਛੋਟੀਆਂ-ਮੋਟੀਆਂ ਬੀਮਾਰੀਆਂ ਲਈ ਵੱਡੇ ਹਸਪਤਾਲਾਂ 'ਚ ਨਾ ਜਾਣਾ ਪਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News