CM ਭਗਵੰਤ ਮਾਨ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਖ਼ੁਸ਼! ਛਿੜੀ ਨਵੀਂ ਚਰਚਾ
Monday, Aug 01, 2022 - 10:57 AM (IST)
ਚੰਡੀਗੜ੍ਹ : ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੇ ਰਵੱਈਏ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਸਿਹਤ ਮੰਤਰੀ ਦੇ ਇਸ ਵਤੀਰੇ ਤੋਂ ਖ਼ਫ਼ਾ ਦਿਖਾਈ ਦੇ ਰਹੇ ਹਨ। ਸੂਤਰਾਂ ਮੁਤਾਬਕ ਚੇਤਨ ਸਿੰਘ ਜੌੜੇਮਾਜਰਾ ਬੀਤੇ ਦਿਨੀਂ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਗਏ ਸਨ ਪਰ ਮੁੱਖ ਮੰਤਰੀ ਉਨ੍ਹਾਂ ਨੂੰ ਨਹੀਂ ਮਿਲੇ।
ਇਹ ਵੀ ਪੜ੍ਹੋ : ਜਿਸ ਪਿਓ ਨੇ ਦੁਨੀਆ ਵਿਖਾਈ ਪੁੱਤ ਨੇ ਉਸ ਨੂੰ ਹੀ ਦਿੱਤੀ ਦਿਲ ਕੰਬਾਊ ਮੌਤ, ਹੈਰਾਨ ਕਰਨ ਵਾਲੀ ਹੈ ਘਟਨਾ
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਲੈ ਕੇ ਜੌੜੇਮਾਜਰਾ ਦੀ ਫੋਨ 'ਤੇ ਵੀ ਕਲਾਸ ਲਾਈ ਹੈ। ਇਸ ਤੋਂ ਬਾਅਦ ਇਸ ਚਰਚਾ ਨੇ ਵੀ ਜ਼ੋਰ ਫੜ੍ਹ ਲਿਆ ਹੈ ਕਿ ਸਿਹਤ ਮੰਤਰੀ ਦੇ ਮਹਿਕਮੇ 'ਚ ਫੇਰਬਦਲ ਹੋ ਸਕਦਾ ਹੈ ਪਰ ਅਧਿਕਾਰਿਤ ਤੌਰ 'ਤੇ ਇਸ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਇਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਰ ਕੀਤਾ।
ਇਸ ਦੌਰਾਨ ਉਨ੍ਹਾਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਨੂੰ ਬੇਹੱਦ ਮਾੜੇ ਗੱਦਿਆਂ ’ਤੇ ਲਿਟਾਇਆ। ਗੰਦੇ ਅਤੇ ਫਟੇ ਗੱਦੇ ’ਤੇ ਲਿਟਾਉਣ ਤੋਂ ਨਾਰਾਜ਼ ਬੀਬਾ ਫਰੀਦਕੋਟ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਅਸਤੀਫ਼ਾ ਦੇ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ