ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Wednesday, Sep 14, 2022 - 03:36 PM (IST)

ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬੁੱਧਵਾਰ ਨੂੰ ਸੂਬੇ ਦੀਆਂ ਵੱਖ-ਵੱਖ ਜੱਥੇਬੰਦੀਆਂ ਅਤੇ ਯੂਨੀਅਨਾਂ ਦੇ ਆਗੂਆਂ ਵੱਲੋਂ ਮੰਗ ਪੱਤਰ ਪ੍ਰਾਪਤ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਜੱਥੇਬੰਦੀਆਂ ਅਤੇ ਯੂਨੀਅਨਾਂ ਦੇ ਆਗੂਆਂ ਨੇ ਆਪੋ-ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ।

ਮੰਤਰੀ ਜੌੜਾਮਾਜਰਾ ਨਾਲ ਉਕਤ ਆਗੂਆਂ ਦੀ ਮੀਟਿੰਗ ਸੈਕਟਰ-3 ਚੰਡੀਗੜ੍ਹ ਵਿਖੇ ਸਵੇਰੇ 10 ਵਜੇ ਹੋਈ। ਇਸ ਦੌਰਾਨ ਹਰ ਜੱਥੇਬੰਦੀ ਅਤੇ ਯੂਨੀਅਨ ਵੱਲੋਂ 5-5 ਨੁਮਾਇੰਦਿਆਂ ਨੇ ਮੀਟਿੰਗ 'ਚ ਸਰਕਾਰ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ।
 


author

Babita

Content Editor

Related News