ਕੈਬਨਿਟ ਮੰਤਰੀ ਜੌੜਾਮਾਜਰਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ

Sunday, Sep 08, 2024 - 11:47 AM (IST)

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ

ਪਟਿਆਲਾ/ਰੱਖੜਾ (ਰਾਣਾ) : ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜਨ ਲਈ ਪਰਮੇਸ਼ਰ ਦੁਆਰ ਸਿੱਖ ਪੁਰ ਦੇ ਸੰਚਾਲਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਵੱਡਾ ਯੋਗਦਾਨ ਹੈ।

ਉਨ੍ਹਾਂ ਦੇ ਉਪਰਾਲੇ ਸਦਕਾ ਪੰਜਾਬ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ’ਚ ਬਾਣੀ ਦਾ ਪ੍ਰਚਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੱਲਬਾਤ ਕਰਨ ਸਮੇਂ ਕੀਤਾ। ਜੌੜਾਮਾਜਰਾ ਇੱਥੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਦੀ ਪਹਿਲੀ ਬਰਸੀ ਮੌਕੇ ਭਾਈ ਸਾਹਿਬ ਨੂੰ ਮਿਲ ਕੇ ਦੁੱਖ ਪ੍ਰਗਟ ਕਰਨ ਪਹੁੰਚੇ ਸਨ।


author

Babita

Content Editor

Related News