ਅਧਿਆਪਕ ਸਾਡੇ ਗੁਰੂ ਹਨ, ਜੋ ਸਾਨੂੰ ਜੀਵਨ ਦਾ ਸਹੀ ਰਾਹ ਵਿਖਾਉਂਦੇ ਨੇ : ਜੌੜਾਮਾਜਰਾ
Friday, Apr 11, 2025 - 11:43 AM (IST)

ਚੰਡੀਗੜ੍ਹ (ਅੰਕੁਰ)- ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਰਵਾਰ ਨੂੰ ਅਧਿਆਪਕ ਭਾਈਚਾਰੇ ਤੋਂ ਜਨਤਕ ਤੌਰ ’ਤੇ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਨਮਾਨਯੋਗ ਹਨ ਤੇ ਸਾਡੇ ਗੁਰੂ ਹਨ, ਜੋ ਸਾਨੂੰ ਜੀਵਨ ਦਾ ਸਹੀ ਰਾਹ ਵਿਖਾਉਂਦੇ ਹਨ।
ਜ਼ਿਕਰਯੋਗ ਹੈ ਕਿ ਉਹ ਉਸ ਸਮੇਂ ਚਰਚਾ ’ਚ ਆਏ ਸਨ ਜਦੋਂ ਸੂਬਾ ਵਿਆਪੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਮਾਣਾ ਦੇ ‘ਸਕੂਲ ਆਫ ਐਮੀਨੈਂਸ’ ਦੀ ਚਾਰਦੀਵਾਰੀ ਦੇ ਉਦਘਾਟਨ ਮੌਕੇ ਉਨ੍ਹਾਂ ਵੱਲੋਂ ਅਧਿਆਪਕਾਂ ਨਾਲ ਕੀਤੀ ਗਈ ਬਦਸਲੂਕੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਸਮਾਰੋਹ ਦੌਰਾਨ ਵਿਧਾਇਕ ਜੌੜਾਮਾਜਰਾ ਸਕੂਲ ਦੇ ਪ੍ਰਬੰਧ ਨੂੰ ਲੈ ਕੇ ਗੁੱਸੇ ’ਚ ਆ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੀ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Orange Alert, ਫ਼ਿਕਰਾਂ 'ਚ ਪਏ ਕਿਸਾਨ
ਇਸ ਘਟਨਾ ਤੋਂ ਬਾਅਦ ਅਧਿਆਪਕਾਂ ’ਚ ਗਹਿਰੀ ਨਾਰਾਜ਼ਗੀ ਪੈਦਾ ਹੋਈ। ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਸਮੇਤ ਕਈ ਅਧਿਆਪਕ ਸੰਗਠਨਾਂ ਵਲੋਂ ਵਿਧਾਇਕ ਦੀ ਨਿਖੇਧੀ ਕੀਤੀ ਗਈ ਤੇ ਉਨ੍ਹਾਂ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਮੰਗ ਕੀਤੀ ਗਈ।
ਵੀਰਵਾਰ ਨੂੰ ਜੌੜਾਮਾਜਰਾ ਨੇ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਅਧਿਆਪਕ ਸਾਡੇ ਰਾਹ ਦਰਸਾਉਂਦੇ ਹਨ, ਅਸੀਂ ਉਨ੍ਹਾਂ ਦਾ ਸਤਿਕਾਰ ਕਰਦੇ ਹਾਂ। ਜੇ ਮੇਰੇ ਸ਼ਬਦਾਂ ਜਾਂ ਵਿਵਹਾਰ ਨਾਲ ਕਿਸੇ ਨੂੰ ਦੁੱਖ ਪਹੁੰਚਿਆ ਹੋਵੇ, ਤਾਂ ਮੈਂ ਮਾਫੀ ਚਾਹੁੰਦਾ ਹਾਂ। ਇਸ ਸਮੂਹੀ ਮਾਮਲੇ ਨੇ ਸੂਬੇ ਦੇ ਸਿੱਖਿਆ ਖੇਤਰ ’ਚ ਆਦਰ-ਸਨਮਾਨ ਅਤੇ ਸਿਆਸੀ ਵਿਹਾਰ ਬਾਰੇ ਇਕ ਵੱਡੀ ਚਰਚਾ ਛੇੜ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8